26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਡਿਪਟੀ ਕਮਿਸ਼ਨਰ ਤੇ ਜੁਆਇੰਟ ਸੀ. ਈ .ਓ. ਵਲੋਂ ਵਿਸ਼ੇਸ਼ ਸੁਧਾਈ-2026 ਤੋਂ ਪਹਿਲਾਂ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਜਾਇਜ਼ਾ <br/>

ਅਜੀਤ ਡੈਸਕ 08-06-2026
ਐੱਸ. ਏ. ਐੱਸ. ਨਗਰ, 7 ਜੂਨ (ਪ੍ਰੋ. ਅਵਤਾਰ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਅੱਜ ਬਲੌਂਗੀ ਪੈਰਾਗਾਨ ਸਕੂਲ ਸੈਕਟਰ-71 ਤੇ ਮਿਲੇਨੀਅਮ ਸਕੂਲ ਫੇਜ਼-5 ਮੁਹਾਲੀ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ 25 ਜੂਨ ਤੋਂ ਸ਼ੁਰੂ ਹੋਣ ਵਾਲੀ ਵਿਸ਼ੇਸ਼ ਗਹਿਰੀ ਸੁਧਾਈ-2026 ਦੀਆਂ ਤਿਆਰੀਆਂ ਤਹਿਤ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦਾ ਜਾਇਜ਼ਾ ਲਿਆ | ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਬੂਥ ਲੈਵਲ ਅਫ਼ਸਰਾਂ ਅਤੇ ਮੌਕੇ 'ਤੇ ਮੌਜੂਦ ਵੋਟਰਾਂ ਨਾਲ ਗੱਲਬਾਤ ਕੀਤੀ ਤੇ ਮੁਹਿੰਮ ਦੀ ਪ੍ਰਗਤੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ | ਉਨ੍ਹਾਂ ਕਿਹਾ ਕਿ ਪਾਰਦਰਸ਼ੀ, ਵੋਟਰ ਸ਼ਮੂਲੀਅਤ ਤੇ ਗਲਤੀ ਰਹਿਤ ਵੋਟਰ ਸੂਚੀ ਤਿਆਰ ਕਰਨ ਲਈ ਵੋਟਰਾਂ ਦਾ ਸਹੀ ਡਾਟਾ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਇਸ ਮੁਹਿੰਮ ਦੌਰਾਨ ਚੋਣ ਅਮਲੇ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਦੌਰਾਨ ਪੰਜਾਬ ਦੇ ਜੁਆਇੰਟ ਮੁੱਖ ਚੋਣ ਅਫ਼ਸਰ ਗੁਰਿੰਦਰਜੀਤ ਸਿੰਘ ਸੋਢੀ ਨੇ ਸਹਾਇਕ ਮੁੱਖ ਚੋਣ ਅਫ਼ਸਰ ਸੰਜੇ ਕੁਮਾਰ ਦੇ ਨਾਲ ਕਿ੍ਸਚੀਅਨਜ਼ ਪਬਲਿਕ ਸਕੂਲ ਖਰੜ, ਬਲੌਂਗੀ ਤੇ ਮਿਲੇਨੀਅਮ ਸਕੂਲ ਫੇਜ਼-5 ਦਾ ਦੌਰਾ ਕਰਕੇ ਚੱਲ ਰਹੀ ਵੋਟਰ ਪ੍ਰੀ-ਮੈਪਿੰਗ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਵਿਸ਼ੇਸ਼ ਗਹਿਰੀ ਸੁਧਾਈ ਪ੍ਰੋਗਰਾਮ ਚਲਾਇਆ ਜਾਵੇਗਾ, ਜਿਸ ਦੌਰਾਨ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਤਸਦੀਕ ਕਰਨਗੇ ਤੇ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਕਰਦੇ ਹੋਏ ਹਰ ਵੋਟਰ ਤੋਂ ਐਨੂਮਰੇਸ਼ਨ ਫਾਰਮ ਭਰਵਾਉਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ 'ਚ ਕੁੱਲ 838 ਪੋਲਿੰਗ ਬੂਥ ਹਨ, ਜਿਥੇ 838 ਬੂਥ ਲੈਵਲ ਅਫ਼ਸਰ 83 ਸੈਕਟਰ ਅਫ਼ਸਰਾਂ ਦੀ ਨਿਗਰਾਨੀ ਹੇਠ ਤਾਇਨਾਤ ਕੀਤੇ ਗਏ ਹਨ | ਇਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ 8,54,381 ਰਜਿਸਟਰਡ ਵੋਟਰਾਂ ਦੇ ਵੇਰਵਿਆਂ ਦੀ ਮੈਪਿੰਗ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਜੁਆਇੰਟ ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਭਰ ਦੇ 24,453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਇਕੋ ਸਮੇਂ ਲਗਾਏ ਗਏ ਹਨ ਤਾਂ ਜੋ ਵੋਟਰ ਆਪਣੇ ਵੇਰਵਿਆਂ ਨੂੰ 2003 ਦੀ ਵੋਟਰ ਸੂਚੀ ਨਾਲ ਮਿਲਾਨ ਕਰਵਾ ਸਕਣ | ਉਨ੍ਹਾਂ ਕਿਹਾ ਕਿ ਮਤਦਾਤਾ ਵੋਟਰ ਸਰਵਿਸ ਪੋਰਟਲ 'ਤੇ ਜਾ ਕੇ ਵੀ 2003 ਦੀਆਂ ਵੋਟਰ ਸੂਚੀਆਂ 'ਚ ਆਪਣੇ ਵੇਰਵੇ ਖੋਜ ਤੇ ਤਸਦੀਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਵੋਟਰ ਸੂਚੀ ਦੀ ਸ਼ੁੱਧਤਾ ਤੇ ਭਰੋਸੇਯੋਗਤਾ ਨੂੰ ਹੋਰ ਮਜ਼ਬੂਤ ਕਰਨਾ ਹੈ ਤਾਂ ਜੋ ਸਾਰੇ ਯੋਗ ਵੋਟਰਾਂ ਨੂੰ ਸ਼ਾਮਿਲ ਕੀਤਾ ਜਾ ਸਕੇ ਤੇ ਅਯੋਗ ਐਂਟਰੀਆਂ ਨੂੰ ਨਿਯਮਾਂ ਅਨੁਸਾਰ ਹਟਾਇਆ ਜਾ ਸਕੇ | ਚੋਣ ਅਧਿਕਾਰੀਆਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਮਲੇ ਨਾਲ ਪੂਰਾ ਸਹਿਯੋਗ ਕਰਨ ਤੇ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ 'ਚ ਸਰਗਰਮ ਭਾਗੀਦਾਰੀ ਨਿਭਾਉਣ | ਇਸ ਮੌਕੇ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਕਾਨੂੰਨਗੋ ਸੁਰਿੰਦਰ ਕੁਮਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਨੇ ਬਹਾਵਲਪੁਰੀ ਸਮਾਜ ਦੇ ਆਗੂਆਂ ਦੀਆਂ ਸੁਣੀਆਂ ਸਮੱਸਿਆਵਾਂ <br/> ਅਗਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਇੰਦਰਾ ਹਾਲੀਡੇ ਹੋਮ ਸੈਕਟਰ-24 'ਚ ਸਹੂਲਤਾਂ ਦੀ ਸਮੀਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।