25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਆਧੁਨਿਕ ਖੇਤੀ ਤਕਨੀਕਾਂ ਅਪਣਾ ਕੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਸਮੇਂ ਦੀ ਲੋੜ-ਡਾ. ਐੱਚ.ਪੀ.ਐਸ. ਭਰੋਤ <br/>

ਅਜੀਤ ਡੈਸਕ 08-06-2026
ਰੂਪਨਗਰ, 7 ਜੂਨ (ਯਸ਼ਵੰਤ ਬੱਸੀ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਰੂਪਨਗਰ ਵਲੋਂ ਵੱਖ-ਵੱਖ ਪਿੰਡਾਂ ਅਤੇ ਬਲਾਕ ਪੱਧਰ 'ਤੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿਖਲਾਈ ਅਫ਼ਸਰ ਰੂਪਨਗਰ ਡਾ. ਐੱਚ.ਪੀ.ਐਸ. ਭਰੋਤ ਨੇ ਦੱਸਿਆ ਕਿ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ ਤੇ ਜ਼ਿਲ੍ਹਾ ਸਿਖਲਾਈ ਵਿੰਗ ਦੇ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਖੇਤੀ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ | ਇਸ ਤਕਨੀਕ ਨਾਲ ਪਾਣੀ ਦੀ ਵੱਡੇ ਪੱਧਰ 'ਤੇ ਬੱਚਤ ਹੁੰਦੀ ਹੈ ਅਤੇ ਖੇਤੀ ਦੀ ਲਾਗਤ ਵਿਚ ਵੀ ਕਮੀ ਆਉਂਦੀ ਹੈ | ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 1,500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਸਾਨਾਂ ਨੂੰ ਰਵਾਇਤੀ ਝੋਨੇ ਦੀ ਥਾਂ ਸਾਉਣੀ ਮੱਕੀ ਦੀ ਕਾਸ਼ਤ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ | ਖੇਤੀ ਵਿਭਿੰਨਤਾ ਸਕੀਮ ਤਹਿਤ ਮੱਕੀ ਦੀ ਕਾਸ਼ਤ ਲਈ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ, ਜਿਸ ਅਧੀਨ ਸਰਕਾਰ ਵਲੋਂ 7,000 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ | ਕਿਸਾਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਵਿਕਸਤ ਹਾਈਬਿ੍ਡ ਮੱਕੀ ਦੀ ਕਿਸਮ ਪੀ.ਐਮ.ਐੱਚ.-17 ਸਾਰੇ ਕਿ੍ਸ਼ੀ ਵਿਗਿਆਨ ਕੇਂਦਰਾਂ 'ਤੇ ਉਪਲਬਧ ਹੈ, ਜਿਸ ਦਾ ਔਸਤ ਝਾੜ ਲਗਭਗ 25 ਕੁਇੰਟਲ ਪ੍ਰਤੀ ਏਕੜ ਹੈ | ਸਿਖਲਾਈ ਕੈਂਪਾਂ ਦੌਰਾਨ ਕਿਸਾਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਦੀ ਪੀ.ਐਮ.-ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਈ-ਕੇ.ਵਾਈ.ਸੀ., ਬੈਂਕ ਖਾਤੇ ਨਾਲ ਆਧਾਰ ਸੀਡਿੰਗ ਤੇ ਲੈਂਡ ਸੀਡਿੰਗ ਲਾਜ਼ਮੀ ਕਰ ਦਿੱਤੀ ਗਈ ਹੈ | ਉਨ੍ਹਾਂ ਸਮੂਹ ਲਾਭਪਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਫਾਰਮਰ ਆਈ.ਡੀ. ਤੁਰੰਤ ਬਣਵਾਉਣ ਕਿਉਂਕਿ ਇਸ ਨਾਲ ਕੇਂਦਰ ਅਤੇ ਰਾਜ ਸਰਕਾਰ ਦੀਆਂ ਹੋਰ ਖੇਤੀਬਾੜੀ ਸਕੀਮਾਂ ਦਾ ਲਾਭ ਪ੍ਰਾਪਤ ਕਰਨਾ ਵੀ ਆਸਾਨ ਹੋ ਜਾਵੇਗਾ | ਡਾ. ਭਰੋਤ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਸਬਸਿਡੀ 'ਤੇ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾ ਕੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ | ਇਸ ਮੌਕੇ ਡਾ. ਸੁਖਸਾਗਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੀ.ਜੀ.ਆਈ. ਚੰਡੀਗੜ੍ਹ ਲੰਗਰ ਲੋੜਵੰਦ ਸੇਵਾ ਮਿਸ਼ਨ ਨੇ 112ਵੀਂ ਸੇਵਾ ਭੇਜੀ <br/> ਅਗਲੀ ਖ਼ਬਰ ਬੇਲਾ ਕਾਲਜ 'ਚ ਸਵਰਨ ਸਿੰਘ ਭੰਗੂ ਨਮਿਤ ਸ਼ੋਕ ਸਭਾ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।