24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੁਲਿਸ ਵਲੋਂ ਨਸ਼ੀਲੇ ਪਾਊਡਰ ਅਤੇ ਡਰੱਗ ਮਨੀ ਸਮੇਤ ਇੱਕ ਕਾਬੂ <br/>

ਅਜੀਤ ਡੈਸਕ 08-06-2026
ਸ੍ਰੀ ਚਮਕੌਰ ਸਾਹਿਬ, 7 ਜੂਨ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਅਤੇ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬੀਤੀ ਰਾਤ ਏ.ਐਸ.ਆਈ. ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਦੌਰਾਨ ਰੂਪਨਗਰ ਵਾਲੇ ਪਾਸੇ ਤੋਂ ਸ੍ਰੀ ਚਮਕੌਰ ਸਾਹਿਬ ਵੱਲ ਕੱਚੀ ਨਹਿਰ ਦੇ ਰਸਤੇ ਆ ਰਹੇ ਸਨ | ਪਿੰਡ ਮੁੰਡੀਆਂ ਨੂੰ ਜਾਣ ਵਾਲੀ ਸੜਕ ਦੇ ਕੋਲ ਪਹੁੰਚੀ ਤਾਂ ਝਾੜੀਆਂ ਵਿਚ ਖੜ੍ਹੇ ਇੱਕ ਵਿਅਕਤੀ ਨੇ ਪੁਲਿਸ ਦੀ ਗੱਡੀ ਦੇਖ ਕੇ ਆਪਣੇ ਹੱਥ ਵਿਚ ਫੜਿਆ ਲਿਫ਼ਾਫ਼ਾ ਝਾੜੀਆਂ ਵਿਚ ਸੁੱਟ ਦਿੱਤਾ ਅਤੇ ਦੌੜਨ ਦੀ ਕੋਸ਼ਿਸ਼ ਕੀਤੀ | ਦੌੜਦੇ ਸਮੇਂ ਪੈਰ ਫਿਸਲਣ ਕਾਰਨ ਉਹ ਡਿਗ ਪਿਆ, ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਕੇ ਸੁੱਟੀ ਲਿਫਾਫੀ ਚੁੱਕੀ ਅਤੇ ਲਈ ਤਲਾਸ਼ੀ ਦੌਰਾਨ 23 ਗਰਾਮ ਨਸ਼ੀਲਾ ਪਾਊਡਰ ਤੇ ਉਸ ਕੋਲੋਂ 86200 ਰੁਪਏ ਡਰੱਗ ਮਨੀ ਬਰਾਮਦ ਹੋਈ ਜੋ ਉਸ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਕਤ ਰਾਸ਼ੀ ਨਸ਼ੇੜੀਆਂ ਨੂੰ ਨਸ਼ੇ ਵੇਚ ਕੇ ਕਮਾਈ ਹੈ | ਥਾਣਾ ਮੁਖੀ ਅਨੁਸਾਰ ਫੜੇ ਗਏ ਨੌਜਵਾਨ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਪਿੰਡ ਡਹਿਰ ਥਾਣਾ ਸ੍ਰੀ ਚਮਕੌਰ ਸਾਹਿਬ ਵਜੋਂ ਹੋਈ ਹੈ | ਪੁਲਿਸ ਨੇ ਉਕਤ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਿਲੰਗ ਈਵੈਂਟ ਭਾਖੜਾ ਰਾਈਡ 2.0 ਕਰਵਾਈ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਬੜਵਾ ਦੌਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ-ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਜਾਇਜ਼ਾ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।