30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਤਰਨੀ 'ਤੇ ਹਮਲਾ, ਸਿਵਲ ਹਸਪਤਾਲ ਦਾਖ਼ਲ <br/>

ਅਜੀਤ ਡੈਸਕ 09-06-2026
ਰੂਪਨਗਰ, 8 ਜੂਨ (ਗੁਰਪ੍ਰੀਤ ਸਿੰਘਾ ਹੁੰਦਲ)- ਯੂਥ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਤਰਨੀ 'ਤੇ ਦੇਰ ਰਾਤ ਕੁੱਝ ਹਮਲਾਵਰਾਂ ਵਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲੇ ਦੌਰਾਨ ਉਨ੍ਹਾਂ ਦੇ ਹੱਥ 'ਤੇ ਗੰਭੀਰ ਸੱਟਾਂ ਲੱਗੀਆਂ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਤਰਨਜੀਤ ਸਿੰਘ ਤਰਨੀ ਨੇ ਦੱਸਿਆ ਕਿ ਇਹ ਹਮਲਾ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹੈ | ਉਨ੍ਹਾਂ ਅਨੁਸਾਰ ਰਾਤ ਕਰੀਬ 8 ਵਜੇ ਉਹ ਆਪਣੀ ਦੁਕਾਨ 'ਤੇ ਮੌਜੂਦ ਸਨ, ਜਦੋਂ ਇੱਕ ਹੋਰ ਧਿਰ ਨਾਲ ਸੰਬੰਧਿਤ ਕੁੱਝ ਲੋਕ ਉੱਥੇ ਪਹੁੰਚੇ ਤੇ ਬਹਿਸਬਾਜ਼ੀ ਹੋਈ | ਹਾਲਾਂਕਿ ਮਾਮਲਾ ਉਸ ਵੇਲੇ ਸ਼ਾਂਤ ਹੋ ਗਿਆ ਸੀ ਪਰ ਰਾਤ ਕਰੀਬ 10 ਵਜੇ ਜਦੋਂ ਉਹ ਦੁਕਾਨ ਬੰਦ ਕਰਕੇ ਕਿਸੇ ਨਿੱਜੀ ਕੰਮ ਲਈ ਜਾ ਰਹੇ ਸਨ ਤਾਂ ਕੁੱਝ ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ | ਉਨ੍ਹਾਂ ਕਿਹਾ ਕਿ ਇਹ ਘਟਨਾ ਸ਼ਹਿਰ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਤਸਵੀਰ ਪੇਸ਼ ਕਰਦੀ ਹੈ ਤੇ ਮੌਜੂਦਾ ਸਮੇਂ 'ਚ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰਕੇ ੁਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੂੰ ਵੱਡੀ ਸੌਗਾਤ, ਵਾਈਲਡ ਲਾਈਫ ਸੈਂਚੂਰੀ ਦਾ ਹੋਵੇਗਾ ਵਿਸਤਾਰ-ਬੈਂਸ <br/> ਅਗਲੀ ਖ਼ਬਰ ਜ਼ਿਲ੍ਹਾ ਲਿਖਾਰੀ ਸਭਾ ਦੀ ਇਕੱਤਰਤਾ 'ਚ ਸਾਹਿਤਕਾਰ ਸਵਰਨ ਸਿੰਘ ਭੰਗੂ ਨੂੰ ਸ਼ਰਧਾਂਜਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।