30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਗੁਰਮਤਿ ਕੈਂਪ ਦੀਆਂ ਤਿਆਰੀਆਂ ਮੁਕੰਮਲ-ਜਥੇਦਾਰ ਸੁਰਿੰਦਰ ਸਿੰਘ ਮਟੌਰ

ਅਜੀਤ ਡੈਸਕ 09-06-2026
ਸ੍ਰੀ ਅਨੰਦਪੁਰ ਸਾਹਿਬ, 8 ਜੂਨ (ਕਰਨੈਲ ਸਿੰਘ)- ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਜੂਨ ਮਹੀਨੇ ਵਿਚ ਸਕੂਲੀ ਛੁੱਟੀਆਂ ਦੌਰਾਨ ਬੱਚਿਆਂ ਦੀਆਂ ਨਿੱਤਨੇਮ ਦੀ ਸੰਥਿਆਂ ਸਬੰਧੀ ਡੇਰਾ ਮੋਇਆਂ ਦੀ ਮੰਡੀ ਵਿਖੇ ਲਗਾਏ ਜਾਣ ਵਾਲੇ 10 ਰੋਜ਼ਾ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਸਭਾ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੇ ਦੱਸਿਆ ਕਿ ਇਹ ਕੈਂਪ 10 ਤੋਂ 20 ਜੂਨ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਲਗਾਏ ਜਾ ਰਹੇ ਕੈਂਪ ਵਿਚ ਸ੍ਰੀ ਅਨੰਦਪੁਰ ਸਾਹਿਬ ਦੇ ਚੰਦਪੁਰ ਬੇਲਾ, ਗੱਜਪੁਰ ਬੇਲਾ, ਹਰੀਵਾਲ, ਨਿੱਕੂਵਾਲ, ਬਲੋਲੀ, ਰਾਏਪੁਰ ਸਾਹਨੀ, ਮਟੌਰ, ਲੋਧੀਪੁਰ ਸਮੇਤ ਦਰਜਨਾਂ ਪਿੰਡਾਂ ਦੇ ਵਿਦਿਆਰਥੀ ਭਾਗ ਲੈਣਗੇ ਜਿਨ੍ਹਾਂ ਲਈ ਉੱਚ ਕੋਟੀ ਦੇ ਵਿਦਵਾਨਾਂ ਵਲੋਂ ਗੁਰਮਤਿ ਅਤੇ ਗੁਰਬਾਣੀ ਨਾਲ ਸਬੰਧਿਤ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ |
ਪਿਛਲੀ ਖ਼ਬਰ ਪੰਜਾਬ ਸਰਕਾਰ ਹੁਣ ਤੱਕ 67037 ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕੀ ਹੈ-ਮੁੱਖ ਮੰਤਰੀ ਭਗਵੰਤ ਮਾਨ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੂੰ ਵੱਡੀ ਸੌਗਾਤ, ਵਾਈਲਡ ਲਾਈਫ ਸੈਂਚੂਰੀ ਦਾ ਹੋਵੇਗਾ ਵਿਸਤਾਰ-ਬੈਂਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।