30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨਵੇਂ ਚੁਣੇ 2 ਆਜ਼ਾਦ ਕੌਂਸਲਰ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਆਜ਼ਾਦ ਕੌਂਸਲਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ | <br/> 09-06-2026
ਮੋਰਿੰਡਾ, 8 ਜੂਨ (ਪਿ੍ਤਪਾਲ ਸਿੰਘ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਮੋਰਿੰਡਾ ਵਿਖੇ ਆਜ਼ਾਦ ਤੌਰ 'ਤੇ ਚੋਣ ਜਿੱਤੇ ਦੋ ਕੌਂਸਲਰ ਜਗਪਾਲ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ | ਇਸ ਮੌਕੇ ਆਜ਼ਾਦ ਕੌਂਸਲਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਮਾਜ ਦਾ ਹਰ ਵਰਗ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਿਹਾ ਹੈ ਤੇ ਕਾਂਗਰਸ ਪਾਰਟੀ ਦਿਨ ਪ੍ਰਤੀ ਦਿਨ ਹੋਰ ਮਜ਼ਬੂਤ ਹੋ ਰਹੀ ਹੈ | ਵਰਨਣਯੋਗ ਹੈ ਕਿ ਮੋਰਿੰਡਾ ਨਗਰ ਕੌਂਸਲ ਮੋਰਿੰਡਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ 10 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਸੀ ਤੇ ਹੁਣ ਵਾਰਡ ਨੰਬਰ 6 ਅਤੇ 5 ਤੋਂ ਆਜ਼ਾਦ ਤੌਰ 'ਤੇ ਚੋਣ ਜਿਤੇ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਸੁਰਿੰਦਰ ਕੌਰ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਦੇ 12 ਕੌਂਸਲਰ, ਆਜ਼ਾਦ 2 ਅਤੇ ਸ਼੍ਰੋਮਣੀ ਅਕਾਲੀ ਦਲ ਦਾ 1 ਕੌਂਸਲਰ ਹੈ | ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਇਕ ਸਵਾਲ ਦੇ ਜਵਾਬ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ 65000 ਨੌਕਰੀਆਂ ਦੇਣ ਦਾ ਢੰਡੋਰਾ ਪਿਟਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹੱਕ ਸੱਚ ਦੀ ਲੜਾਈ ਲੜ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰਹਿਮੀ ਨਾਲ ਲਾਠੀਆਂ ਨਾਲ ਕੁੱਟਿਆ ਗਿਆ ਜੋ ਲੋਕਤੰਤਰ ਦਾ ਘਾਣ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸ਼ਾਸਨ ਤੋਂ ਸਿੱਧ ਹੋ ਗਿਆ ਹੈ ਕਿ ਪੰਜਾਬ ਸਰਕਾਰ ਲੋਕ ਵਿਰੋਧੀ ਹੈ | ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦਾ ਤਖ਼ਤਾ ਪਲਟਣ ਲਈ 2027 ਦੀਆਂ ਚੋਣਾਂ ਦਾ ਇੰਤਜ਼ਾਰ ਕਰ ਰਹੀ ਹੈ | ਇਸ ਮੌਕੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਦਰਸ਼ਨ ਸਿੰਘ ਸੰਧੂ, ਜਗਦੀਪ ਸਿੰਘ ਢੀਂਡਸਾ, ਕੌਂਸਲਰ ਹਰਜਿੰਦਰ ਸਿੰਘ ਛਿੱਬਰ, ਗੁਰਸੇਵਕ ਸਿੰਘ ਗੁਰੂ, ਮਹਿੰਦਰ ਸਿੰਘ ਢਿੱਲੋਂ, ਰਾਜੇਸ਼ ਕੁਮਾਰ ਸਿਸੋਦੀਆ, ਹਰਜੀਤ ਸਿੰਘ ਸੋਢੀ, ਬਲਵਿੰਦਰ ਸਿੰਘ ਬਾਜਵਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਬਲਵੀਰ ਸਿੰਘ ਲਾਲਾ, ਨੰਬਰਦਾਰ ਰੁਪਿੰਦਰ ਸਿੰਘ ਭਿਚਰਾ, ਵਿਗੇਸ ਕੁਮਾਰ ਚੁਚੂ ਸੂਦ, ਰਾਹੂਲ ਸ਼ਰਮਾ, ਸਾਬਕਾ ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਸੰਗਤ ਸਿੰਘ ਭਾਮੀਆਂ, ਤਰਸੇਮ ਲਾਲ, ਗੁਰਵਿੰਦਰ ਸਿੰਘ ਜੌਕੀ, ਦਲਜੀਤ ਸਿੰਘ ਮਿੰਟਾ ਤੂਰ, ਬਬਲਾ ਸਰਪੰਚ ਗੋਸਲਾਂ, ਟਹਿਲ ਸਿੰਘ ਸਾਬਕਾ ਸਰਪੰਚ ਲੁਠੇੜੀ, ਸੋਨੂੰ ਦੱਤ, ਹਰਜੋਤ ਸਿੰਘ ਢੰਗਰਾਲੀ, ਧਰਮਪਾਲ ਥੰਮਣ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ <br/> ਅਗਲੀ ਖ਼ਬਰ ਬੀਬੀ ਹਰਪ੍ਰੀਤ ਕੌਰ ਕੋਟਲਾ ਇਸਤਰੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।