30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ <br/>

ਅਜੀਤ ਡੈਸਕ 09-06-2026
ਰੂਪਨਗਰ, 8 ਜੂਨ (ਯਸ਼ਵੰਤ ਬੱਸੀ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ 9 ਜੂਨ 2026 ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ | ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਪ੍ਰੋ ਅਲਟੀਮੇਟ (ਜਿਮ ਉਪਕਰਨ ਨਿਰਮਾਤਾ ਕੰਪਨੀ) ਵਲੋਂ ਸਹਾਇਕ (ਅਸਿਸਟੈਂਟ) ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ | ਇਨ੍ਹਾਂ ਅਸਾਮੀਆਂ ਲਈ ਅੱਠਵੀਂ, ਦਸਵੀਂ, ਬਾਰ੍ਹਵੀਂ, ਆਈ.ਟੀ.ਆਈ. ਜਾਂ ਇਸ ਤੋਂ ਉੱਚ ਯੋਗਤਾ ਰੱਖਣ ਵਾਲੇ ਉਮੀਦਵਾਰ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ | ਚੁਣੇ ਗਏ ਉਮੀਦਵਾਰਾਂ ਨੂੰ 13,500 ਤੋਂ 19,000 ਰੁਪਏ ਤੱਕ ਤਨਖ਼ਾਹ ਦੇ ਨਾਲ ਪੀ.ਐੱਫ., ਈ.ਐੱਸ.ਆਈ.ਸੀ. ਤੇ ਹੋਰ ਪ੍ਰੋਤਸਾਹਨ ਲਾਭ ਦਿੱਤੇ ਜਾਣਗੇ | ਉਮੀਦਵਾਰ ਦੀ ਉਮਰ 18 ਤੋਂ 45 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ | ਨੌਕਰੀ ਕਰਨ ਦਾ ਸਥਾਨ ਕੁਰਾਲੀ ਹੋਵੇਗਾ | ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਅਪਲਾਈ ਕਰ ਸਕਦੇ ਹਨ | ਇਸ ਤੋਂ ਇਲਾਵਾ ਹੈਲਥਕੈਪਸ ਇੰਡੀਆ ਲਿਮਟਿਡ ਰੋਪੜ ਵਲੋਂ ਵੀ ਸਹਾਇਕ ਅਸਾਮੀਆਂ ਲਈ ਇੰਟਰਵਿਊ ਕੀਤੀ ਜਾਵੇਗੀ | ਇਨ੍ਹਾਂ ਅਸਾਮੀਆਂ ਲਈ ਯੋਗਤਾ ਦਸਵੀਂ ਜਾਂ ਬਾਰ੍ਹਵੀਂ ਪਾਸ ਨਿਰਧਾਰਿਤ ਕੀਤੀ ਗਈ ਹੈ | ਇਨ੍ਹਾਂ ਅਸਾਮੀਆਂ ਲਈ ਕੇਵਲ ਮਹਿਲਾ ਉਮੀਦਵਾਰ ਹੀ ਭਾਗ ਲੈ ਸਕਣਗੀਆਂ | ਚੁਣੀਆਂ ਗਈਆਂ ਉਮੀਦਵਾਰਾਂ ਨੂੰ 11,000 ਤੋਂ 12,000 ਰੁਪਏ ਤੱਕ ਤਨਖ਼ਾਹ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਚਾਹਵਾਨ ਮਹਿਲਾ ਉਮੀਦਵਾਰ ਹੈਲਥਕੈਪਸ ਇੰਡੀਆ ਨਾਲ ਸਿੱਧਾ ਸੰਪਰਕ ਕਰਕੇ ਇੰਟਰਵਿਊ ਲਈ ਕੰਪਨੀ ਵਿਚ ਜਾ ਸਕਦੀਆਂ ਹਨ | ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 62849-37161 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਇੰਟਰਵਿਊ ਲਈ ਪਹੁੰਚ ਸਕਦੇ ਹਨ | ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 'ਤੇ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਉਰਦੂ ਜ਼ੁਬਾਨ ਸਿਖਲਾਈ ਕੋਰਸ ਲਈ ਨਵੇਂ ਦਾਖ਼ਲੇ ਸ਼ੁਰੂ ਅਗਲੀ ਖ਼ਬਰ ਨਵੇਂ ਚੁਣੇ 2 ਆਜ਼ਾਦ ਕੌਂਸਲਰ ਕਾਂਗਰਸ ਪਾਰਟੀ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।