30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨੰਗਲ 'ਚ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਵਲੋਂ ਲੋਕ ਸੁਣਵਾਈ <br/>

ਅਜੀਤ ਡੈਸਕ 09-06-2026
ਨੰਗਲ, 8 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਵਿਚ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਨੰਗਲ 'ਚ ਜਨਤਕ ਸੁਣਵਾਈ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਤੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ | ਇਸ ਦੌਰਾਨ ਨਗਰ ਕੌਂਸਲ ਨੰਗਲ ਵਿਚ ਇਕ ਵਿਸ਼ੇਸ਼ ਬੈਠਕ ਕੀਤੀ ਗਈ ਜਿਸ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਹਰ ਸਰਕਾਰੀ ਵਿਭਾਗ ਦੀ ਜ਼ਿੰਮੇਵਾਰੀ ਹੈ ਤੇ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਲੋਕਾਂ ਦੇ ਕੰਮ ਬਿਨਾਂ ਖੱਜਲ ਖੁਵਾਰੀ ਕੀਤੇ ਜਾਣ | ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਹਰ ਨਾਗਰਿਕ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ | ਉਨ੍ਹਾਂ ਦੱਸਿਆ ਕਿ ਹੁਣ ਲੋਕ ਵਟਸਐਪ ਨੰਬਰ 9855475547 'ਤੇ ਲਿਖਤੀ ਸ਼ਿਕਾਇਤ ਭੇਜ ਕੇ ਆਪਣਾ ਮਾਮਲਾ ਦਰਜ ਕਰਵਾ ਸਕਦੇ ਹਨ ਜਿਸ ਨਾਲ ਉਨ੍ਹਾਂ ਨੂੰ ਘਰ ਬੈਠੇ ਹੀ ਇਨਸਾਫ ਮਿਲ ਸਕੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਮਿਸ਼ਨ ਦੀਆਂ ਸ਼ਿਫਾਰਿਸ਼ਾਂ ਨੂੰ ਮੰਨਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਨਸ਼ਿਆਂ ਵਿਰੁੱਧ ਹਰ ਨਾਗਰਿਕ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ | ਵਿਦੇਸ਼ਾਂ ਵਿਚ ਭੇਜਣ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਕਰਨ ਵਾਲਿਆਂ ਵਿਰੁੱਧ ਵੀ ਕਮਿਸ਼ਨ ਨੇ ਸਖਤ ਰੁਖ ਅਪਣਾਉਣ ਦੀ ਚੇਤਾਵਨੀ ਦਿੱਤੀ | ਸ਼ੰਟੀ ਨੇ ਹਸਪਤਾਲਾਂ, ਦਵਾਈ ਵਿਕਰੇਤਾਵਾਂ ਤੇ ਮੈਡੀਕਲ ਟੈਸਟਿੰਗ ਲੈਬਾਂ ਵਿਚ ਹੋ ਰਹੀਆਂ ਮਨਮਾਨੀਆਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਗੱਲ ਵੀ ਕੀਤੀ | ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ, ਐਂਬੂਲੈਂਸ ਚਾਲਕ ਤੇ ਮੈਡੀਕਲ ਸਟਾਫ਼ ਸਮਾਜ ਦੀ ਸੇਵਾ 'ਚ ਲੱਗੇ ਹੋਏ ਹਨ ਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਵੀ ਬਹੁਤ ਜ਼ਰੂਰੀ ਹੈ | ਇਸ ਮੌਕੇ ਡਾ.ਦੀਪਕ ਸਿੰਗਲਾ ਮੈਂਬਰ ਕੌਰ ਕਮੇਟੀ ਮਨੁੱਖੀ ਅਧਿਕਾਰ ਕਮਿਸ਼ਨ, ਕਮੇਟੀ ਮੈਂਬਰ ਮਨਪ੍ਰੀਤ ਕੌਰ, ਬਲਦੇਵ ਸਿੰਘ, ਅਮਨਦੀਪ ਸਿੰਘ, ਸਚਿਨ ਪਾਠਕ ਐਸ.ਡੀ.ਐਮ., ਮੇਜਰ ਡਾ. ਸੁਮਿਤ ਸਿੰਘ ਢਿੱਲੋਂ ਤਹਿਸੀਲਦਾਰ, ਨਵੀਨ ਪਾਲ ਸਿੰਘ ਲਹਿਲ ਡੀ.ਐਸ.ਪੀ., ਈ.ਓ. ਸੰਗੀਤ ਕੁਮਾਰ, ਪੀ.ਓ. ਪ੍ਰੀਤਮ ਸਿੰਘ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ, ਮੰਚ ਸੰਚਾਲਕ ਰਾਜ ਘਈ, ਅਮਨਪ੍ਰੀਤ ਸਿੰਘ ਏ.ਐਫ.ਐਸ.ਓ., ਦਲਜੀਤ ਸਿੰਘ ਕੋਂਸਲਰ, ਮਲਕੀਤ ਸਿੰਘ ਕੌਂਸਲਰ, ਜਸਵਿੰਦਰ ਸਿੰਘ, ਮਦਨ ਲਾਲ ਐਸ.ਆਈ., ਜਸਵਿੰਦਰ ਕੌਰ, ਜਸਵੀਰ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ, ਸ਼ਿਪਰਾ ਬਹਿਲ, ਕਨਿਕਾ, ਸੀਮਾ ਕੌਰ, ਹਰਦੀਪ ਸਿੰਘ, ਰਜਿੰਦਰ ਕੌਰ, ਨਿਸ਼ਾਤ

ਪਿਛਲੀ ਖ਼ਬਰ ਮੁੱਖ ਮੰਤਰੀ ਦੀ ਹਦਾਇਤ 'ਤੇ ਮਸਲੇ ਹੱਲ ਕਰਨ ਲਈ ਸਵੇਰੇ 1 ਘੰਟਾ ਰਹਿਣ ਵਾਲੀ ਮੁਹਿੰਮ ਸ਼ੁਰੂ <br/> ਅਗਲੀ ਖ਼ਬਰ ਉਰਦੂ ਜ਼ੁਬਾਨ ਸਿਖਲਾਈ ਕੋਰਸ ਲਈ ਨਵੇਂ ਦਾਖ਼ਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।