29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨੂਰਪੁਰ ਖ਼ੁਰਦ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਪੁਲੀ ਦਾ ਕੰਮ ਅੰਤਿਮ ਪੜਾਅ 'ਚ

ਨੂਰਪੁਰ ਖ਼ੁਰਦ ਵਿਖੇ ਪੁਲੀ ਦਾ ਕੰਮ ਮੁਕੰਮਲ ਕਰਵਾਉਂਦੇ ਹੋਏ ਚੇਚੀ ਕੰਸਟਰੱਕਸ਼ਨ ਦੇ ਮਾਲਕ ਪੰਕਜ ਚੇਚੀ | ਤਸਵੀਰ : ਵਿੰਦਰਪਾਲ ਝਾਂਡੀਆਂ <br/> 10-06-2026
ਨੂਰਪੁਰ ਬੇਦੀ, 9 ਜੂਨ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਲਾਕੇ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਜਿਸ ਤਹਿਤ ਪਿੰਡ ਨੂਰਪੁਰ ਖ਼ੁਰਦ ਤੋਂ ਨੂਰਪੁਰ ਬੇਦੀ ਨੂੰ ਜਾਣ ਵਾਲੀ ਸੜਕ ਉੱਤੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਇੱਕ ਮਹੱਤਵਪੂਰਨ ਪੁਲੀ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਦਾ ਕੰਮ ਹੁਣ ਅੰਤਿਮ ਪੜਾਅ ਵਿਚ ਪਹੁੰਚ ਚੁੱਕਾ ਹੈ | ਐਕਸੀਅਨ ਭੁੱਲਰ ਦੀ ਅਗਵਾਈ ਅਤੇ ਜੇ.ਈ. ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਚੇਚੀ ਕੰਸਟਰੱਕਸ਼ਨ ਕੰਪਨੀ ਮੱਖੂਪੁਰ ਵਲੋਂ ਇਸ ਪੁਲੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਲਗਭਗ 20 ਫੁੱਟ ਚੌੜੀ ਇਸ ਪੁਲੀ ਦਾ ਲੈਂਟਰ ਪਾਉਣ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ | ਵਿਭਾਗੀ ਅਧਿਕਾਰੀਆਂ ਮੁਤਾਬਿਕ ਬਾਕੀ ਰਹਿੰਦੇ ਕੰਮ ਵੀ ਜਲਦ ਪੂਰੇ ਕਰਕੇ ਆਉਣ ਵਾਲੇ ਦਿਨਾਂ ਵਿਚ ਇਸ ਪੁਲੀ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ | ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਪੁਲੀ ਦੀ ਉਸਾਰੀ ਦੀ ਮੰਗ ਕਈ ਸਾਲਾਂ ਤੋਂ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਸਰਕਾਰਾਂ ਦੌਰਾਨ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਹੁਣ ਲੋਕਾਂ ਦੀ ਮੰਗ ਨੂੰ ਤਰਜੀਹ ਦਿੰਦਿਆਂ ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਨਾਲ ਇਹ ਪ੍ਰੋਜੈਕਟ ਸਾਕਾਰ ਹੋ ਰਿਹਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਇਸ ਮੌਕੇ ਸਰਪੰਚ ਜਸਵਿੰਦਰ ਕੌਰ, ਪੰਚਾਇਤ ਮੈਂਬਰ ਅਰਜਨ ਸਿੰਘ, ਸ਼ਿਵ ਕੁਮਾਰ, ਜਸਵਿੰਦਰ ਸਿੰਘ, ਸੋਨੀਆ ਰਾਣੀ, ਜੀਵਨ ਲਤਾ, ਹਰਮੇਸ਼ ਠੇਕੇਦਾਰ, ਡਾ.ਧਰਵਿੰਦਰ ਗੋਨੀ ਨੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲੀ ਦੇ ਨਿਰਮਾਣ ਨਾਲ ਉਪਰਲੇ ਅਤੇ ਹੇਠਲੇ ਪਿੰਡਾਂ ਵਿਚਕਾਰ ਆਵਾਜਾਈ ਹੋਰ ਸੁਗਮ ਹੋਵੇਗੀ | ਖ਼ਾਸ ਕਰਕੇ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੱਡੀ ਰਾਹਤ ਮਿਲੇਗੀ |
ਪਿਛਲੀ ਖ਼ਬਰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਆਯੋਜ... ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।