29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਆਯੋਜਿਤ <br/>

ਜਾਂਚ ਕਰ ਰਹੀ ਸਿਹਤ ਵਿਭਾਗ ਦੀ ਟੀਮ | <br/> 10-06-2026
ਸ੍ਰੀ ਅਨੰਦਪੁਰ ਸਾਹਿਬ, 9 ਜੂਨ (ਕਰਨੈਲ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ.ਹਰਮਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਿਤਵ ਅਭਿਆਨ ਅਧੀਨ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਗਰਭਵਤੀ ਅÏਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ | ਇਸ ਮੌਕੇ ਗਾਇਨੀਕੋਲੋਜਿਸਟ ਡਾ.ਜਸਪ੍ਰੀਤ ਗ਼ੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਮਹੀਨੇ ਦੀ 9 ਤਾਰੀਖ਼ ਨੂੰ ਗਰਭਵਤੀ ਮਹਿਲਾਵਾਂ ਦੀ ਸੰਪੂਰਨ ਜਾਂਚ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਹ ਅਭਿਆਨ ਸਾਲ 2016 ਵਿਚ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਸਾਲ 9 ਜੂਨ ਨੂੰ ਇਸਦੇ 10 ਸਾਲ ਸਫਲਤਾਪੂਰਵਕ ਪੂਰੇ ਹੋ ਗਏ ਹਨ | ਕੈਂਪ ਦੌਰਾਨ ਗਰਭਵਤੀ ਅÏਰਤਾਂ ਨੂੰ ਗਰਭਕਾਲ ਦੌਰਾਨ ਸੰਭਾਲ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਹਾਈ ਰਿਸਕ ਵਾਲੀਆਂ ਮਹਿਲਾਵਾਂ ਦੀ ਖ਼ਾਸ ਸਕਰੀਨਿੰਗ ਕਰਕੇ ਉਨ੍ਹਾਂ ਨੂੰ ਜ਼ਰੂਰੀ ਟੈੱਸਟ, ਦਵਾਈਆਂ, ਇਲਾਜ ਅਤੇ ਰੈਫਰਲ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ | ਡਾ.ਅਪਰਾਜਿਤਾ ਧਰਮਾਣੀ ਨੇ ਮਹਿਲਾਵਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਹਰ ਗਰਭਵਤੀ ਅÏਰਤ ਨੂੰ ਆਪਣੀ ਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਸੰਤੁਲਿਤ ਭੋਜਨ ਨਾਲ ਨਾਲ ਪੂਰੀ ਨੀਂਦ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਤੰਦਰੁਸਤ ਮਾਂ ਹੀ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ ਅਤੇ ਜਣੇਪਾ ਹਮੇਸ਼ਾ ਹਸਪਤਾਲ ਵਿਚ ਹੀ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਡਾ. ਅਮਰਿੰਦਰ ਸਿੰਘ, ਮਿੰਨੀ, ਕੁਲਵਿੰਦਰ ਕੌਰ ਅਤੇ ਸਮੂਹ ਆਸ਼ਾ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਬਣ ਰਹੀ ਹਰੋਲੀ ਕਾਲਜ ਦੀ ਇਮਾਰਤ ਦਾ ਉੱਪ ਮੁੱਖ ਮੰਤਰੀ ਨੇ ਕੀਤਾ ਨਰੀਖਣ <br/> ਅਗਲੀ ਖ਼ਬਰ ਨੂਰਪੁਰ ਖ਼ੁਰਦ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਪੁਲੀ ਦਾ ਕੰਮ ਅੰਤਿਮ ਪੜਾਅ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।