29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜ਼ਿਲ੍ਹੇ 'ਚ ਗਰਭਵਤੀ ਅÏਰਤਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ <br/>

ਅਜੀਤ ਡੈਸਕ 10-06-2026
ਰੂਪਨਗਰ, 9 ਜੂਨ (ਮਨਜੀਤ ਸਿੰਘ ਸੈਣੀ)-ਸਰਕਾਰ ਵਲੋਂ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਦੇ 10 ਸਾਲ ਪੂਰੇ ਹੋਣ ਦੇ ਮੌਕੇ 'ਤੇ ਜ਼ਿਲ੍ਹਾ ਰੂਪਨਗਰ ਵਿਚ ਗਰਭਵਤੀ ਅÏਰਤਾਂ ਦੀ ਸਿਹਤ ਨੂੰ ਮਜ਼ਬੂਤ ਕਰਨ ਲਈ ਗਰਭਵਤੀ ਅÏਰਤਾਂ ਲਈ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ | ਇਸ ਮੁਹਿੰਮ ਦੇ ਤਹਿਤ ਅੱਜ ਸਿਵਲ ਹਸਪਤਾਲ ਰੂਪਨਗਰ ਵਿਖੇ ਗਰਭਵਤੀ ਅÏਰਤਾਂ ਲਈ ਮੁਫ਼ਤ ਜਾਂਚ ਕੈਂਪ ਆਯੋਜਿਤ ਕੀਤਾ ਗਿਆ | ਇਸ ਮੌਕੇ 'ਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਜੂਨ ਨੂੰ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅÏਰਤ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਗਰਭਵਤੀ ਅÏਰਤਾਂ ਦੀ ਸੰਪੂਰਨ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਸਿਹਤ ਸੰਸਥਾਵਾਂ ਵਿਚ 763 ਗਰਭਵਤੀ ਅÏਰਤਾਂ ਦੀ ਸਿਹਤ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰਭ ਅਵਸਥਾ ਦੌਰਾਨ ਮਹਿਲਾਵਾਂ ਦੀ ਸਿਹਤ ਦੀ ਸਮੇਂ-ਸਿਰ ਨਿਗਰਾਨੀ ਕਰਨਾ ਅਤੇ ਕਿਸੇ ਵੀ ਤਰ੍ਹਾਂ ਦੇ ਜੋਖ਼ਮ ਨੂੰ ਪਹਿਲਾਂ ਹੀ ਪਛਾਣ ਕੇ ਉਚਿੱਤ ਇਲਾਜ ਮੁਹੱਈਆ ਕਰਵਾਉਣਾ ਹੈ | ਡਾ. ਰਮਨ ਗੁਪਤਾ ਨੇ ਸਾਰੀਆਂ ਗਰਭਵਤੀ ਅÏਰਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ | ਉਨ੍ਹਾਂ ਕਿਹਾ, ''ਮਾਂ ਅਤੇ ਬੱਚੇ ਦੀ ਸਿਹਤ ਸਾਡੇ ਲਈ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ | ਸਮੇਂ ਸਿਰ ਜਾਂਚ ਨਾਲ ਨਾ ਸਿਰਫ਼ ਜਟਿਲਤਾਵਾਂ ਤੋਂ ਬਚਿਆ ਜਾ ਸਕਦਾ ਹੈ, ਸਗੋਂ ਮਾਂ ਅਤੇ ਬੱਚੇ ਦੀ ਜਾਨ ਵੀ ਬਚਾਈ ਜਾ ਸਕਦੀ ਹੈ |'' ਸਿਵਲ ਸਰਜਨ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਗਰਭਵਤੀ ਅÏਰਤਾਂ ਨੂੰ ਕਈ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਜਿਨ੍ਹਾਂ ਵਿਚ ਗਰਭ ਅਵਸਥਾ ਦੀ ਸੰਪੂਰਨ ਜਾਂਚ, ਅਲਟਰਾ ਸਾਊਾਡ, ਖ਼ੂਨ ਦੀ ਜਾਂਚ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ, ਲੋੜ ਅਨੁਸਾਰ ਟੈੱਟਨਸ ਟੀਕਾਕਰਨ, ਆਇਰਨ-ਫੋਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਦੀ ਵੰਡ ਅਤੇ ਡੀ-ਵਰਮਿੰਗ ਟੈਬਲੇਟਾਂ ਦੀ ਸਹੂਲਤ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਇਸ ਅਭਿਆਨ ਰਾਹੀਂ ਉੱਚ ਜੋਖ਼ਮ ਵਾਲੀਆਂ ਗਰਭਵਤੀ ਅÏਰਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਦੇਖਭਾਲ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਇਸ ਮੌਕੇ ਅÏਰਤ ਰੋਗਾਂ ਦੇ ਮਾਹਿਰ ਡਾ. ਨੀਰਜ ਨੇ ਕਿਹਾ ਕਿ ''ਸਿਹਤਮੰਦ ਮਾਂ ਹੀ ਸਿਹਤਮੰਦ ਪਰਿਵਾਰ ਅਤੇ ਸਮਾਜ ਦੀ ਨੀਂਹ ਹੈ,'' ਇਸ ਲਈ ਹਰ ਮਹਿਲਾ ਨੂੰ ਆਪਣੀ ਗਰਭ ਅਵਸਥਾ ਦੌਰਾਨ ਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਡਾ. ਨਵਰੂਪ ਕੌਰ, ਡਾ. ਅੰਜਲੀ ਚੌਧਰੀ, ਡਾ. ਰੁਪਿੰਦਰ ਸਿੰਘ ਗਿੱਲ, ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਗੁਰਸੇਵਕ ਸਿੰਘ, ਡਾ. ਹਰਲੀਨ ਕੌਰ, ਗੁਰਮੀਤ ਕੌਰ ਅਤੇ ਰਵਿੰਦਰ ਸਿੰਘ, ਰਿਤੂ, ਪੈਰਾਮੈਡੀਕਲ ਸਟਾਫ਼ ਅਤੇ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਕਰ ਰਹੀ ਮਹਿੰਗਾਈ ਦਾ ਵਾਰ, 'ਆਪ' ਚੁਟਕਲਿਆਂ ਦੀ ਸਰਕਾਰ-ਜ਼ਿਲ੍ਹਾ ਕਾਂਗਰਸ ਪ੍ਰਧਾਨ <br/> ਅਗਲੀ ਖ਼ਬਰ ਆਈ.ਟੀ.ਆਈ. ਮੋਰਿੰਡਾ ਵਿਖੇ ਵੱਖ-ਵੱਖ ਕੋਰਸਾਂ ਲਈ ਦਾਖ਼ਲੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।