29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿਧਾਇਕ ਚੱਢਾ ਦੀ ਟੀਮ ਵਲੋਂ 61 ਪੰਚਾਇਤਾਂ ਨੂੰ 2.50 ਕਰੋੜ ਰੁਪਏ ਦੇ ਚੈੱਕ ਤਕਸੀਮ <br/>

ਅਜੀਤ ਡੈਸਕ 10-06-2026
ਨੂਰਪੁਰ ਬੇਦੀ, 9 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਲਾਕ ਨੂਰਪੁਰ ਬੇਦੀ ਦੀਆਂ 61 ਗ੍ਰਾਮ ਪੰਚਾਇਤਾਂ ਨੂੰ 2 ਕਰੋੜ 50 ਲੱਖ ਰੁਪਏ ਦੇ ਚੈੱਕ ਵੰਡੇ ਗਏ | ਇਹ ਚੈੱਕ ਰੰਗਲਾ ਪੰਜਾਬ ਸਕੀਮ ਅਧੀਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਟੀਮ ਦੇ ਨੁਮਾਇੰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਜਰਨੈਲ ਸਿੰਘ ਲਾਲੀ ਤੇ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਨੇ ਵੰਡੇ | ਵਾਈਸ ਚੇਅਰਮੈਨ ਦੇਸਰਾਜ ਸੈਣੀ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਦੀ ਤਰੱਕੀ ਦੀ ਨੀਂਹ ਉਸ ਦੇ ਪਿੰਡਾਂ ਵਿਚ ਹੁੰਦੀ ਹੈ ਅਤੇ ਜੇਕਰ ਪਿੰਡ ਵਿਕਸਤ ਹੋਣਗੇ ਤਾਂ ਪੂਰਾ ਹਲਕਾ ਆਪਣੇ ਆਪ ਵਿਕਾਸ ਦੇ ਰਾਹ 'ਤੇ ਅੱਗੇ ਵਧੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਬੀ.ਡੀ.ਪੀ.ਓ. ਅਮਰਜੀਤ ਸਿੰਘ, ਸਰਪੰਚ ਅਵਤਾਰ ਸਿੰਘ ਕੂੰਨਰ, ਪੰਚਾਇਤ ਸਕੱਤਰ ਅਸ਼ਨੀਲ ਕੁਮਾਰ, ਸੈਕਟਰੀ ਤਜਿੰਦਰ ਸਿੰਘ, ਏ.ਪੀ.ਓ. ਰਮਨ ਕੁਮਾਰ, ਸੂਬੇ. ਮਹਿੰਦਰ ਸਿੰਘ ਕੰਗ, ਗੁਰਨੈਬ ਸਿੰਘ ਘੁਮਾਣ, ਮਾ. ਮਹਿੰਦਰ ਸਿੰਘ, ਕੁਲਦੀਪ ਸਿੰਘ ਪੰਚ, ਕਿ੍ਸ਼ਨ ਸਿੰਘ ਤੇ ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ |

ਪਿਛਲੀ ਖ਼ਬਰ ਪਾਵਰਕਾਮ ਵਲੋਂ ਨੋਟੀਫਿਕੇਸ਼ਨ ਨਾ ਲਾਗੂ ਕਰਨ ਦੇ ਰੋਸ ਵਜੋਂ ਥਰਮਲ ਦੇ ਕੱਚੇ ਕਾਮਿਆਂ ਵਲੋਂ ਧਰਨਾ <br/> ਅਗਲੀ ਖ਼ਬਰ ਭਾਜਪਾ ਕਰ ਰਹੀ ਮਹਿੰਗਾਈ ਦਾ ਵਾਰ, 'ਆਪ' ਚੁਟਕਲਿਆਂ ਦੀ ਸਰਕਾਰ-ਜ਼ਿਲ੍ਹਾ ਕਾਂਗਰਸ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।