ਰੂਪਨਗਰ, 10 ਜੂਨ (ਮਨਜੀਤ ਸਿੰਘ ਸੈਣੀ)- ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨਸੂਨ ਤੇ ਸੰਭਾਵੀ ਹੜ੍ਹ ਦੀਆਂ ਸਥਿਤੀਆਂ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਨਾਲ ਸਬੰਧਿਤ ਐਮਰਜੈਂਸੀ ਰਿਸਪਾਂਸ ਪਲਾਨ ਨੂੰ ਅੱਪਡੇਟ ਰੱਖਣ ਤੇ ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਮਨੁੱਖੀ ਅਤੇ ਤਕਨੀਕੀ ਸਰੋਤਾਂ ਦੀ ਉਪਲਬਧਤਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਦੌਰਾਨ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ | ਮੀਟਿੰਗ ਦੌਰਾਨ ਜਲ ਸਰੋਤ ਵਿਭਾਗ ਵਲੋਂ ਹੜ੍ਹ ਰੋਕੂ ਪ੍ਰਬੰਧਾਂ ਅਤੇ ਨਦੀਆਂ ਵਿਚ ਕੀਤੇ ਜਾਣ ਵਾਲੇ ਡੀਸਿਲਟਿੰਗ ਕਾਰਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਸਤਾਵਿਤ ਡੀਸਿਲਟਿੰਗ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਦੇ ਕੁਦਰਤੀ ਵਹਾਅ ਨੂੰ ਸੁਚਾਰੂ ਬਣਾਉਣ ਅਤੇ ਪਾਣੀ ਢੋਣ ਦੀ ਸਮਰੱਥਾ ਵਿਚ ਵਾਧਾ ਕਰਨ ਲਈ ਸਾਰੇ ਲੋੜੀਂਦੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਕੁਦਰਤੀ ਆਫ਼ਤ ਜਾਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਰ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫ਼ੀਲਡ ਪੱਧਰ 'ਤੇ ਨਿਯਮਤ ਨਿਗਰਾਨੀ ਬਣਾਈ ਰੱਖਣ ਤੇ ਕਿਸੇ ਵੀ ਸਥਿਤੀ ਦੀ ਜਾਣਕਾਰੀ ਤੁਰੰਤ ਕੰਟਰੋਲ ਰੂਮ ਨਾਲ ਸਾਂਝੀ ਕਰਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ. ਨੰਗਲ ਸਚਿਨ ਪਾਠਕ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਐਕਸੀਅਨ ਮਾਈਨਿੰਗ ਸੰਦੀਪ ਸਿੰਘ ਮਾਂਗਟ ਸਮੇਤ ਵੱਖ-ਵੱਖ ਵਿਭਾਗਾਂ ਦੇ