28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਰੂਪਨਗਰ ਦੇ ਨੌਜਵਾਨਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਸ਼ੁਰੂ <br/>

ਅਜੀਤ ਡੈਸਕ 11-06-2026
ਰੂਪਨਗਰ, 10 ਜੂਨ (ਮਨਜੀਤ ਸਿੰਘ ਸੈਣੀ)­- ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਇੱਕ ਸ਼ਲਾਘਾਯੋਗ ਉਪਰਾਲੇ ਤਹਿਤ ਪੀ. ਐਸ. ਐਸ. ਐਸ. ਬੀ. ਗਰੁੱਪ ਬੀ, ਸੀ ਅਤੇ ਡੀ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਇਸ ਪਹਿਲ ਨੂੰ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕਰਨ ਵਾਲੇ ਅਭਿਮਨਿਊ ਸਿੰਘ ਰਾਣਾ ਨੇ ਦੱਸਿਆ ਕਿ ਬਹੁਤ ਸਾਰੇ ਯੋਗ ਤੇ ਮਿਹਨਤੀ ਨੌਜਵਾਨ ਮਹਿੰਗੀ ਕੋਚਿੰਗ ਤੇ ਸਹੀ ਮਾਰਗ ਦਰਸ਼ਨ ਦੀ ਘਾਟ ਕਾਰਨ ਆਪਣੇ ਟੀਚਿਆਂ ਤੋਂ ਪਿੱਛੇ ਰਹਿ ਜਾਂਦੇ ਹਨ | ਇਸ ਨੂੰ ਧਿਆਨ 'ਚ ਰੱਖਦਿਆਂ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਬਿਨਾਂ ਆਰਥਿਕ ਬੋਝ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਕੋਚਿੰਗ ਦੌਰਾਨ ਵਿਦਿਆਰਥੀਆਂ ਨੂੰ ਸਿਲੇਬਸ ਅਨੁਸਾਰ ਪੜ੍ਹਾਈ, ਕਰੰਟ ਅਫੇਅਰਜ਼, ਆਮ ਗਿਆਨ (ਜਨਰਲ ਨੌਲਜ) ਪ੍ਰੀਖਿਆ ਰਣਨੀਤੀ ਤੇ ਹੋਰ ਮਹੱਤਵਪੂਰਨ ਵਿਸ਼ਿਆਂ ਦੀ ਤਿਆਰੀ ਕਰਵਾਈ ਜਾਵੇਗੀ | ਇਸ ਤੋਂ ਇਲਾਵਾ ਨਿਯਮਿਤ ਮੌਕੇ ਟੈੱਸਟਾਂ ਰਾਹੀਂ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਵੀ ਕੀਤਾ ਜਾਵੇਗਾ | ਮੌਕੇ ਟੈੱਸਟਾਂ ਲਈ ਸਿਰਫ਼ 100 ਰੁਪਏ ਨਾ-ਮਾਤਰ ਫ਼ੀਸ ਰੱਖੀ ਗਈ ਹੈ, ਜਦਕਿ ਕੋਚਿੰਗ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ | ਅਭਿਮਨਿਊ ਸਿੰਘ ਰਾਣਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਰੂਪਨਗਰ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਸਹੀ ਦਿਸ਼ਾ ਤੇ ਮੌਕੇ ਪ੍ਰਦਾਨ ਕਰਨਾ ਹੈ |

ਪਿਛਲੀ ਖ਼ਬਰ ਦਸ ਰੋਜ਼ਾ ਸਮਰ ਕੈਂਪ ਲਗਾਇਆ <br/> ਅਗਲੀ ਖ਼ਬਰ ਦੀਪਕ ਸੋਨੀ ਬਣੇ ਖੱਤਰੀ ਵੈੱਲਫੇਅਰ ਬੋਰਡ ਰੂਪਨਗਰ ਦੇ ਚੇਅਰਮੈਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।