ਰੂਪਨਗਰ, 10 ਜੂਨ (ਯਸ਼ਵੰਤ ਬੱਸੀ)-ਪਰਮਾਰ ਹਸਪਤਾਲ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਸਜਾਵਟੀ ਤੇ ਸ਼ਾਨਦਾਰ ਬੂਟੇ ਲਗਾਏ ਗਏ | ਇਹ ਸਮਾਗਮ ਆਦਿਤਿਆ ਸ਼ਰਮਾ ਸਬ-ਡਵੀਜ਼ਨਲ ਅਫ਼ਸਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੂਪਨਗਰ ਦੇ ਸਹਿਯੋਗ ਨਾਲ ਕੀਤਾ ਗਿਆ | ਪ੍ਰੋਗਰਾਮ ਦੌਰਾਨ ਹਸਪਤਾਲ ਕੈਂਪਸ ਵਿਚ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ ਗਏ | ਸਮਾਗਮ ਵਿਚ ਹਸਪਤਾਲ ਦੇ ਸਟਾਫ਼ ਨੇ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਤੇ ਦੇਖਭਾਲ ਦੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਵੀ ਲਿਆ | ਆਦਿਤਿਆ ਸ਼ਰਮਾ ਨੇ ਪਰਮਾਰ ਹਸਪਤਾਲ ਵਲੋਂ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਰੁੱਖ ਲਗਾਉਣ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਡਾ. ਆਰ.ਐਸ. ਪਰਮਾਰ ਨੇ ਸਾਰੇ ਸਟਾਫ਼ ਮੈਂਬਰਾਂ ਨੂੰ ਹਰੇ-ਭਰੇ ਖੇਤਰ ਵਿਚ ਵਾਧਾ ਕਰਨ ਲਈ ਆਪਣਾ ਯੋਗਦਾਨ ਪਾਉਂਦਿਆਂ ਵਾਤਾਵਰਨ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ |