27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਜਥੇਦਾਰ ਔਲਖ ਨੇ ਮਨਰੇਗਾ ਕਰਮਚਾਰੀਆਂ ਦੇ ਧਰਨੇ 'ਚ ਪਹੁੰਚ ਕੇ ਮੰਗਾਂ ਸੁਣੀਆਂ, ਧਰਨਾ 10ਵੇਂ ਦਿਨ 'ਚ ਦਾਖਲ

ਮਨਰੇਗਾ ਧਰਨਾਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਜਥੇ. ਜਰਨੈਲ ਸਿੰਘ ਅÏਲਖ | ਤਸਵੀਰ : ਰਾਜੇਸ਼ ਚੌਧਰੀ <br/> 11-06-2026
ਨੂਰਪੁਰ ਬੇਦੀ, 10 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ) - ਮਨਰੇਗਾ ਕਰਮਚਾਰੀ ਯੂਨੀਅਨ ਨੂਰਪੁਰ ਬੇਦੀ ਵਲੋਂ ਆਪਣੀਆਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਅੱਗੇ ਸ਼ੁਰੂ ਕੀਤਾ ਗਿਆ ਧਰਨਾ ਅੱਜ ਦਸਵੇਂ ਦਿਨ ਵਿਚ ਦਾਖਲ ਹੋ ਗਿਆ | ਧਰਨਾਕਾਰੀਆਂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਪੰਚਾਇਤੀ ਵਿਭਾਗ 'ਚ ਮਰਜ ਕਰਨ ਤੇ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹ ਦੇਣ ਦੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਨੂੰ ਅਪੀਲਾਂ ਕਰ ਚੁੱਕੇ ਹਾਂ ਪਰ ਇਸ ਦੇ ਬਾਵਜੂਦ ਹਾਲੇ ਤੱਕ ਕੋਈ ਵੀ ਠੋਸ ਕਦਮ ਨਹੀਂ ਉਠਾਏ ਜਾ ਰਹੇ ਜਿਸ ਕਾਰਨ ਕਰਮਚਾਰੀਆਂ 'ਚ ਨਿਰਾਸ਼ਾ ਪਾਈ ਜਾ ਰਹੀ ਹੈ | ਧਰਨੇ ਦੌਰਾਨ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਔਲਖ ਪਹੁੰਚੇ | ਉਨ੍ਹਾਂ ਧਰਨਾਕਾਰੀ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ | ਜਥੇਦਾਰ ਅÏਲਖ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਪਿੰਡਾਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ ਤੇ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਕਰਮਚਾਰੀਆਂ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹਾ ਹੈ | ਧਰਨਾਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ, ਪੈੱ੍ਰਸ ਸਕੱਤਰ ਸਤਨਾਮ ਸਿੰਘ, ਬਲਾਕ ਪ੍ਰਧਾਨ ਜਿੰਦਰਪਾਲ ਸਿੰਘ, ਜਸਪਾਲ ਸਿੰਘ ਅਬਿਆਣਾ, ਰਾਜੇਸ਼ ਕੁਮਾਰ, ਰਵੀ ਕੁਮਾਰ, ਕਪਿਲ ਚੌਹਾਨ, ਜੇ.ਈ. ਰਾਜ ਕੁਮਾਰ, ਜੇ.ਈ. ਜਗਜੀਤ ਸਿੰਘ, ਮਨਦੀਪ ਸਿੰਘ ਅਤੇ ਰੋਹਿਤ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਕਿਲੋਮੀਟਰ ਸਕੀਮ' ਬੱਸਾਂ ਚਲਾਉਣ ਦੇ ਵਿਰੋਧ 'ਚ ਪਨਬੱਸ-ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਚੱਕਾ ਜਾਮ ਅਗਲੀ ਖ਼ਬਰ 25 ਕਰੋੜ ਨਾਲ ਤਿੰਨ ਮਹੀਨਿਆਂ 'ਚ ਨੰਗਲ ਸ਼ਹਿਰ ਦੀ ਬਦਲੇਗੀ ਦਿੱਖ-ਹਰਜੋਤ ਸਿੰਘ ਬੈਂਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।