27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

'ਕਿਲੋਮੀਟਰ ਸਕੀਮ' ਬੱਸਾਂ ਚਲਾਉਣ ਦੇ ਵਿਰੋਧ 'ਚ ਪਨਬੱਸ-ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਚੱਕਾ ਜਾਮ

ਕਿੱਲੋਮੀਟਰ ਸਕੀਮ ਬੱਸਾਂ ਚਲਾਉਣ ਦੇ ਵਿਰੋਧ 'ਚ ਬੱਸਾਂ ਦਾ ਚੱਕਾ ਜਾਮ ਕਰਕੇ ਡੀਪੂ ਦੇ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਪਨਬੱਸ-ਪੀ.ਆਰ.ਟੀ.ਸੀ. ਮੁਲਾਜ਼ਮਾਂ ਯੂਨੀਅਨ ਦੇ ਵਰਕਰ | <br/> 11-06-2026
ਰੂਪਨਗਰ, 10 ਜੂਨ (ਮਨਜੀਤ ਸਿੰਘ ਸੈਣੀ)- ਪੰਜਾਬ ਸਰਕਾਰ ਵਲੋਂ ਪੰਜਾਬ ਰੋਡਵੇਜ਼ ਵਿਚ ਚਲਾਈ ਜਾ ਰਹੀ ਕਿੱਲੋਮੀਟਰ ਸਕੀਮ ਦੀਆਂ ਬੱਸਾਂ ਦੇ ਵਿਰੋਧ 'ਚ ਪਨਬੱਸ-ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਡੀਪੂ ਪੱਧਰ 'ਤੇ ਮੁਕੰਮਲ ਚੱਕਾ ਜਾਮ ਕਰਕੇ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਭਗਤ ਸਿੰਘ ਭਗਤਾ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਟਰਾਂਸਪੋਰਟ ਮੰਤਰੀ ਵਲੋਂ ਕਿੱਲੋਮੀਟਰ ਸਕੀਮ ਤਹਿਤ ਵੋਲਵੋ ਬੱਸਾਂ ਨੂੰ ਚਲਾਉਣ ਲਈ ਹਰੀ ਝੰਡੀ ਦਿੱਤੀ ਗਈ ਹੈ ਜਿਸ ਦਾ ਪਨਬੱਸ, ਪੀ.ਆਰ.ਟੀ.ਸੀ. ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰੋਡਵੇਜ਼ ਦੇ ਡੀਪੂਆਂ ਵਿਚ ਪਹਿਲਾਂ ਹੀ ਵੱਡੀ ਗਿਣਤੀ ਵਿਚ ਵੋਲਵੋ ਬੱਸਾਂ ਮੁਰੰਮਤ ਦੀ ਉਡੀਕ ਵਿਚ ਖੜ੍ਹੀਆਂ ਹਨ ਪਰ ਸਰਕਾਰ ਉਨ੍ਹਾਂ ਨੂੰ ਚਾਲੂ ਕਰਨ ਦੀ ਬਜਾਏ ਨਿੱਜੀ ਸਕੀਮਾਂ ਨੂੰ ਉਤਸ਼ਾਹਿਤ ਕਰ ਰਹੀ ਹੈ | ਵੱਡੀ ਗਿਣਤੀ 'ਚ ਇਕੱਠੇ ਹੋਏ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਸਰਕਾਰੀ ਬੱਸ ਸੇਵਾ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਯਾਤਰੀਆਂ ਨੇ ਦੱਸਿਆ ਕਿ ਹੜਤਾਲ ਦੀ ਜਾਣਕਾਰੀ ਨਾ ਹੋਣ ਕਾਰਨ ਤਪਦੀ ਗਰਮੀ 'ਚ ਬੱਸਾਂ ਦੀ ਉਡੀਕ ਵਿਚ ਲੰਬਾ ਸਮਾਂ ਖਰਾਬ ਕਰਕੇ ਨਿੱਜੀ ਬੱਸਾਂ ਦਾ ਸਹਾਰਾ ਲੈਣਾ ਪਿਆ ਜਿਸ ਨਾਲ ਉਨ੍ਹਾਂ ਦਾ ਵਾਧੂ ਖਰਚਾ ਵੀ ਹੋਇਆ ਸਭ ਤੋਂ ਜ਼ਿਆਦਾ ਪ੍ਰੇਸ਼ਾਨੀਆਂ ਮੁਫਤ ਸਫਰ ਕਰਨ ਵਾਲੀਆਂ ਬੀਬੀਆਂ ਨੂੰ ਹੋਈਆਂ | ਰੋਪੜ ਪੁਲਿਸ ਵਲੋਂ ਸਥਿਤੀ ਨੂੰ ਸ਼ਾਂਤਮਈ ਬਣਾਈ ਰੱਖਣ ਲਈ ਰੋਡਵੇਜ਼ ਦੇ ਰੋਪੜ ਡੀਪੂ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ |
ਪਿਛਲੀ ਖ਼ਬਰ ਸੂਬੇਦਾਰ ਲੇਖ ਰਾਮ ਬਾਲੇਵਾਲ ਗੁੱਜਰ ਵੈੱਲਫੇਅਰ ਬੋਰਡ ਦੇ ਸਟੇਟ ਕਮੇਟੀ ਮੈਂਬਰ ਤੇ ਬਲਦੇਵ ਰਾਜ ਬਣੇ ਜ਼ਿਲ੍ਹਾ ਚੇਅਰਮੈਨ... ਅਗਲੀ ਖ਼ਬਰ ਜਥੇਦਾਰ ਔਲਖ ਨੇ ਮਨਰੇਗਾ ਕਰਮਚਾਰੀਆਂ ਦੇ ਧਰਨੇ 'ਚ ਪਹੁੰਚ ਕੇ ਮੰਗਾਂ ਸੁਣੀਆਂ, ਧਰਨਾ 10ਵੇਂ ਦਿਨ 'ਚ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।