31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੱਲ੍ਹ ਸੁਖਸਾਲ ਵਿਖੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਮੀਟਿੰਗ

ਅਜੀਤ ਡੈਸਕ 12-06-2026
ਸੁਖਸਾਲ, 11 ਜੂਨ (ਧਰਮ ਪਾਲ)- ਸ਼੍ਰੋਮਣੀ ਅਕਾਲੀ ਦਲ (ਬਾ) ਦੀ ਇੱਕ ਅਹਿਮ ਵਰਕਰ ਮੀਟਿੰਗ 13 ਜੂਨ ਨੂੰ ਸੁਖਸਾਲ ਵਿਖੇ ਸ਼ਾਮ 4 ਵਜੇ ਹੋਵੇਗੀ | ਸਰਕਲ ਨੰਗਲ ਦੇ ਦਿਹਾਤੀ ਪ੍ਰਧਾਨ ਮਾ. ਕਮਲ ਸਿੰਘ ਮਜਾਰੀ ਨੇ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਹੋਵੇਗੀ | ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ ਤੇ ਆਉਣ ਵਾਲੇ ਸਮੇਂ ਲਈ ਵਰਕਰਾਂ ਨੂੰ ਸੰਗਠਿਤ ਕਰਨ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਮਾ. ਕਮਲ ਸਿੰਘ ਮਜਾਰੀ ਨੇ ਸਮੂਹ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਮੀਟਿੰਗ 'ਚ ਪਹੁੰਚ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਆਪਣੇ ਸੁਝਾਅ ਅਤੇ ਯੋਗਦਾਨ ਦੇਣ |
ਪਿਛਲੀ ਖ਼ਬਰ ਸਵਰਾਜ ਮਾਜ਼ਦਾ ਕੰਟਰੈਕਟ ਡਰਾਈਵਰ ਵਰਕਰ ਯੂਨੀਅਨ ਸੀਟੂ ਵਲੋਂ ਰੋਸ ਭਰਪੂਰ ਰੈਲੀ ਅਗਲੀ ਖ਼ਬਰ ਵਿਦਿਆਰਥੀਆਂ ਨੇ ਰਾਜ ਪੁਰਸਕਾਰ ਟੈਸਟਿੰਗ ਕੈਂਪ 'ਚ ਕੀਤੀ ਭਾਗੀਦਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।