29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸੀਨੀਅਰ ਸਿਟੀਜ਼ਨ ਕੌਂਸਲ ਨੂਰਪੁਰ ਬੇਦੀ ਦੀ ਮੀਟਿੰਗ

ਅਜੀਤ ਡੈਸਕ 14-06-2026


ਨੂਰਪੁਰ ਬੇਦੀ, 13 ਜੂਨ (ਵਿੰਦਰਪਾਲ ਝਾਂਡੀਆਂ)-ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ ਇਕਾਈ ਦੇ ਸਰਪ੍ਰਸਤ ਸੰਤੋਖ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੀਨੀਅਰ ਸਿਟੀਜ਼ਨ ਦੀਆਂ ਸਮੱਸਿਆਵਾਂ ਬਾਰੇ ਸਾਰਥਿਕ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਇਕਾਈ ਦੇ ਪ੍ਰਧਾਨ ਡਾਕਟਰ ਅਵਿਨਾਸ਼ ਸ਼ਰਮਾ ਨੇ ਮੌਜੂਦਾ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਪ੍ਰਤੀ ਸਰਕਾਰ ਦੇ ਨਕਾਰਾਤਮਿਕ ਰਵਈਏ ਉੱਤੇ ਚਿੰਤਾ ਜ਼ਾਹਿਰ ਕੀਤੀ ਗਈ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਡੀਏ ਦਾ ਭੁਗਤਾਨ ਅਤੇ ਹੋਰ ਮੰਗਾਂ ਨੂੰ ਸਵੀਕਾਰ ਕਰਕੇ ਅਮਲੀ ਜਾਮਾ ਪਹਿਨਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਕੇ ਸੰਘਰਸ਼ ਕਰਨ ਲਈ ਮਜਬੂਰ ਨਾ ਕਰੇ। ਇਸ ਮੌਕੇ ਇਕਾਈ ਦੇ ਸਰਪ੍ਰਸਤ ਸੰਤੋਖ ਸਿੰਘ ਸਰਾਂ ਵਲੋਂ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਆਪਣੇ ਤਜਰਬੇ ਸਾਂਝੇ ਕੀਤੇ ਗਏ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨ ਅਤੇ ਮੁਲਾਜ਼ਮਾਂ ਨੂੰ ਇੱਕ ਪਲੇਟਫ਼ਾਰਮ ਤੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਮੰਗਾਂ ਮੰਨਣ ਲਈ ਸੰਘਰਸ਼ ਕਰਨ ਦੀ ਸਲਾਹ ਦਿੱਤੀ ਗਈ। ਇਸ ਮੌਕੇ ਨਾਨਕ ਸਿੰਘ ਮੂਸਾਪੁਰ ਵੱਲੋਂ ਮੁਲਾਜ਼ਮਾਂ ਦੇ ਡੀਏ ਦਾ ਬਕਾਇਆ ਇੱਕ ਮੁਸ਼ਤ ਅਦਾ ਕਰਨ ਲਈ ਅਤੇ ਸਰਕਾਰ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਅਦਾਲਤਾਂ ਦੇ ਫ਼ੈਸਲੇ ਮੁਲਾਜ਼ਮਾਂ ਦੇ ਹਿਤ ਵਿਚ ਹਨ। ਲੇਕਿਨ ਸਰਕਾਰ ਇਸ ਵਿਚ ਰੁਕਾਵਟ ਪੈਦਾ ਕਰਨ ਲੱਗੀ ਹੋਈ ਹੈ, ਜਦੋਂ ਕਿ ਸਰਕਾਰ ਨੂੰ ਮੁਲਾਜ਼ਮਾਂ ਦਾ ਡੀਏ ਦਾ ਬਕਾਇਆ ਅਦਾ ਕਰਨਾ ਚਾਹੀਦਾ ਹੈ। ਇਸ ਮੌਕੇ ਗੋਪਾਲ ਚੰਦ ਸੈਣੀ, ਸੁੱਚਾ ਸਿੰਘ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਅਗਲੇ ਹਫ਼ਤੇ ਵਿਚ ਸੀਨੀਅਰ ਸਿਟੀਜ਼ਨ ਦਾ ਇੱਕ ਵਿਸ਼ੇਸ਼ ਟੂਰ ਕਰਨ ਦੀ ਵੀ ਸਹਿਮਤੀ ਪ੍ਰਗਟਾਈ ਗਈ। ਇਸ ਤੋਂ ਇਲਾਵਾ ਪੈਨਸ਼ਨਰ ਯੂਨੀਅਨ ਦੀ ਇਕਾਈ ਨਾਲ ਮਿਲ ਕੇ ਮੈਡੀਕਲ ਕੈਂਪ ਲਗਾਉਣ ਦਾ ਵੀ ਸੁਝਾਅ ਦਿੱਤਾ ਗਿਆ। ਇਸ ਮੌਕੇ ਰੂਰਲ ਸੰਸਥਾ ਦੇ ਡਾਇਰੈਕਟਰ ਜਗਤਾਰ ਸਿੰਘ ਵਲੋਂ ਚਾਹ ਪਾਣੀ ਦੀ ਵਿਵਸਥਾ ਕੀਤੀ ਗਈ। ਇਸ ਮੌਕੇ ‘ਤੇ ਬਲਦੇਵ ਸਿੰਘ ਸਮੀਰੋਵਾਲ, ਸੁੱਚਾ ਸਿੰਘ, ਕੁਲਦੀਪ ਸਿੰਘ, ਨਾਨਕ ਸਿੰਘ ਮੂਸਾਪੁਰ, ਗੋਪਾਲ ਚੰਦ ਸੈਣੀ, ਜਗਤਾਰ ਸਿੰਘ ਸਮੇਤ ਮੈਂਬਰਾਨ ਹਾਜ਼ਰ ਸਨ।

 

ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਐਚ.ਪੀ਼.ਵੀ. ਵੈਕਸੀਨੇਸ਼ਨ ਮੁਹਿੰਮ ਤੇਜ਼ ਅਗਲੀ ਖ਼ਬਰ ਨੰਬਰਦਾਰ ਹਰਦੇਵ ਸਿੰਘ ਪੰਜੋਲਾ ਕਾਂਗਰਸ ਐਸ.ਸੀ. ਸੈੱਲ ਬਲਾਕ ਸਰਹਿੰਦ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।