29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਬੇਲਾ ਕਾਲਜ ਦੇ ਬਾਇਓਟੈਕਨਾਲੋਜੀ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ਵਿਚ ਪਲੇਸਮੈਂਟ

ਅਜੀਤ ਡੈਸਕ 14-06-2026

ਬੇਲਾ, 13 ਜੂਨ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਬਾਇਉਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ਵਿਚ ਪਲੇਸਮੈਂਟ ਤੇ ਡਾ. ਸ਼ਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਸਾਡੇ ਲਈ ਇਹ ਬਹੁਤ ਮਾਣ ਵਾਲ਼ੀ ਗੱਲ ਹੈ, ਕਿ ਅਸੀਂ ਵਿਦਿਆਰਥੀਆਂ ਨੂੰ ਰੁਜ਼ਗਾਰ ਯੋਗ ਬਣਾਉਣ ਅਤੇ ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਲਈ ਸਫਲ ਹੋ ਰਹੇਂ ਹਾਂ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੋਂਗੀਆਂ ਅਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਉਣ ਵਾਲ਼ੇ ਸਮੇਂ ਵਿਚ ਡੀ. ਬੀ. ਟੀ. ਸਟਾਰ ਕਾਲਜ ਸਕੀਮ ਅਧੀਨ ਵਿਦਿਆਰਥੀਆਂ ਦੇ ਮਿਆਰ ਨੂੰ ਹੋਰ ਉੱਪਰ ਚੁੱਕਿਆ ਜਾਵੇਗਾ। ਸਕੱਤਰ ਪ੍ਰਬੰਧਕ ਕਮੇਟੀ ਜਗਵਿੰਦਰ ਸਿੰਘ ਪੰਮੀ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਵਿਭਾਗ ਮੁਖੀ ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਜਸਪ੍ਰੀਤ ਸਿੰਘ, ਗਗਨਦੀਪ ਕੌਰ ਅਤੇ ਗੁਰਪ੍ਰੀਤ ਕੌਰ ਨੇ ਆਈ.ਪੀ. ਕੁਆਲਿਟੀ ਕੰਟਰੋਲ ਵਿਭਾਗ, ਮੈਗਾ ਸਟਾਰ ਫੂਡਜ਼ ਜੁਆਇਨ ਕੀਤਾ ਹੈ, ਸਿਮਰਨਜੀਤ ਕੋਰ ਨੇ ਡਾਇਗਨੋਸਿਟਕ ਲੈਗ ਅਤੇ ਕੁਲਵਿੰਦਰ ਸਿੰਘ ਵੇਰਕਾ ਮਿਲਕ ਪਲਾਂਟ ਵਿਚ ਸੇਵਾਵਾਂ ਦੇਣਗੇ ।
ਉਨ੍ਹਾਂ ਕਿਹਾ ਪੇਡੂ ਖੇਤਰ ਵਿਚ ਬਾਇਉਟੈਕਨਾਲੋਜੀ ਦੇ ਕੋਰਸ ਦਾ ਇਲਾਕੇ ਨੂੰ ਬਹੁਤ ਫ਼ਾਇਦਾ ਹੋ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਇਸ ਦਾ ਫ਼ਾਇਦਾ ਲੈਣਾ ਚਾਹੀਦਾ ਹੈ। ਇਸ ਮੌਕੇ ਡਾ. ਪਰਵਿੰਦਰ ਕੌਰ, ਡਾ. ਰੀਮਾ , ਪ੍ਰੋ.ਜਸਪ੍ਰੀਤ ਕੌਰ, ਪ੍ਰੋ. ਨਵਜੋਤ, ਪ੍ਰੋ. ਅਮਰਜੀਤ ਸਿੰਘ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਦਿਨੇਸ਼, ਪ੍ਰੋ. ਗੁਰਕੀਰਤ ਸਿੰਘ ਅਤੇ ਪ੍ਰੌ. ਸਿਮਰਨਜੀਤ ਕੌਰ ਹਾਜ਼ਰ ਸਨ।

 

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਵਲੋਂ ਜਾਗਰੂਕਤਾ ਪ੍ਰੋਗਰਾਮ ਭਲਕੇ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਐਚ.ਪੀ਼.ਵੀ. ਵੈਕਸੀਨੇਸ਼ਨ ਮੁਹਿੰਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।