29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਨੂੰ ਦਿੱਤੀ ਟ੍ਰੇਨਿੰਗ

ਅਜੀਤ ਡੈਸਕ 14-06-2026

ਨਵਾਂਸ਼ਹਿਰ, 13 ਜੂਨ (ਜਸਬੀਰ ਸਿੰਘ ਨੂਰਪੁਰ)-ਪੰਜਾਬ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਂਸਿਵ ਰਵੀਜ਼ਨ 2026 ਨੂੰ ਸਫ਼ਲ ਬਣਾਉਣ ਲਈ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦੇਣ ਲਈ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਗਾਈ ਗਈ। ਟ੍ਰੇਨਿੰਗ ਵਰਕਸ਼ਾਪ ਵਿਚ ਐਸ. ਡੀ. ਐਮ. ਨਵਾਂਸ਼ਹਿਰ ਅਨਮਜੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ, ਜ਼ਿਲ੍ਹਾ ਸੂਚਨਾ ਅਫ਼ਸਰ ਵਿਸ਼ਾਲ ਸਰਮਾ, ਸੁਰਿੰਦਰ ਪਾਲ ਅਗਨੀਹੋਤਰੀ, ਜ਼ਿਲ੍ਹਾ ਟਾਊਨ ਪਲੈਨਰ ਗੁਰਮੁੱਖ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਤਾ ਸ਼ਰਮਾ, ਡਿਪਟੀ ਡੀ. ਈ. �. ਲਖਵੀਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ, ਡੀ. ਸੀ. ਪੀ. �. ਕੰਚਨ ਅਰੋੜਾ ਅਤੇ ਵੱਖ-ਵੱਖ ਟੀਮ ਦੇ ਨੋਡਲ ਅਫ਼ਸਰ ਤੇ ਮੈਂਬਰ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾਂ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਜ਼ਿਲ੍ਹਾ ਮਾਸਟਰ ਟ੍ਰੇਨਰਾਂ ਵਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਅਤੇ ਵੱਖ-ਵੱਖ ਟੀਮਾਂ ਨੋਡਲ ਅਫ਼ਸਰ ਤੇ ਮੈਂਬਰਾਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸੰਘਣੀ ਸੋਧ ਪ੍ਰਕਿਰਿਆ ਤੇ ਗਣਨਾ ਫਾਰਮ ਭਰਨ ਦੇ ਤਰੀਕੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਫਾਰਮ ਵਿਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜ਼ਾਂ ਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਐਸ. ਆਈ. ਆਰ. ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ 100 ਫੀਸਦੀ ਸ਼ੁੱਧ ਤੇ ਅੱਪਡੇਟ ਕਰਨਾ ਹੈ। ਇਸ ਲਈ ਹਰੇਕ ਬੀ. ਐਲ. �. ਵਲੋਂ 25 ਜੂਨ ਤੋਂ 24 ਜੁਲਾਈ 2026 ਤੱਕ ਆਪਣੇ-ਆਪਣੇ ਬੂਥ ਖੇਤਰ ਵਿਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਤੇ ਨਿਰਪੱਖਤਾ ਨਾਲ ਕਰੇ। ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕਿਸੇ ਵੀ ਯੋਗ ਵੋਟਰ ਦਾ ਨਾ ਛੁੱਟਣ ਨਾ ਦਿੱਤਾ ਜਾਵੇ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ।

ਪਿਛਲੀ ਖ਼ਬਰ ਦਵਿੰਦਰ ਸਿੰਘ ਢਿੱਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਵਲੋਂ ਜਾਗਰੂਕਤਾ ਪ੍ਰੋਗਰਾਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।