ਢੇਰ, 13 ਜੂਨ (ਸ਼ਿਵ ਕੁਮਾਰ ਕਾਲੀਆ)- ਨਜ਼ਦੀਕੀ ਪਿੰਡ ਸੂਰੇਵਾਲ ਦੇ ਵਾਸੀ ਅਤੇ ਸਰਗਰਮ ਨੌਜਵਾਨ ਦਵਿੰਦਰ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਸ ਅਨੰਦਪੁਰ ਸਾਹਿਬ ਤੋਂ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਹਲਕੇ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਦਵਿੰਦਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀਆਂ ਵਿਚੋਂ ਇੱਕ ਹਨ। ਉਹ ਪਾਰਟੀ ਵਿਚ ਸਰਗਰਮ ਹੋਣ ਦੇ ਨਾਲ ਨਾਲ ਇਲਾਕੇ ਦੇ ਵਿਚ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਹੋਣ ਵਾਲੇ ਕਾਰਜਾਂ ਵਿਚ ਵੀ ਹਮੇਸ਼ਾ ਹੀ ਸਰਗਰਮ ਨਜ਼ਰ ਆਉਂਦੇ ਹਨ। ਦਵਿੰਦਰ ਸਿੰਘ ਢਿੱਲੋਂ ਇਲਾਕੇ ਦੇ ਸਮਾਜ ਸੇਵੀ, ਖੇਡਾਂ ਪ੍ਰਤੀ ਨੌਜਵਾਨਾਂ ਨੂੰ ਜੋੜਨ ਵਾਲੇ ਪਾਰਟੀ ਦੇ ਵਫ਼ਾਦਾਰ ਸਿਪਾਹੀ ਮੈਨੇਜਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸੰਦੀਪ ਸਿੰਘ ਕਲੋਤਾ ਦੇ ਬਹੁਤ ਹੀ ਨਜ਼ਦੀਕੀ ਸਾਥੀ ਹਨ। ਜਿਨ੍ਹਾਂ ਦੀ ਜੋੜੀ ਨੇ ਪਾਰਟੀ ਦੇ ਲਈ ਅਣਥੱਕ ਕੰਮ ਕੀਤਾ ਹੈ। ਦਵਿੰਦਰ ਸਿੰਘ ਢਿੱਲੋਂ ਦੀ ਇਸ ਨਿਯੁਕਤੀ ਤੇ ਇਲਾਕੇ ਦੇ ਲੋਕਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਦਲਜੀਤ ਸਿੰਘ ਭਿੰਡਰ ਅਤੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।
ਦਵਿੰਦਰ ਸਿੰਘ ਢਿੱਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਨਿਯੁਕਤ
ਅਜੀਤ ਡੈਸਕ
14-06-2026