01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਜਨਤਕ ਥਾਂ ’ਤੇ ਕੂੜਾ ਸੁੱਟਣ ਤੇ ਕੌਂਸਲ ਅਧਿਕਾਰੀਆਂ ਨਾਲ ਬਦਸਲੂਕੀ ਦੇ ਮਾਮਲੇ ’ਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 16-06-2026
ਰੂਪਨਗਰ, 15 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਸੂਬੇ ਭਰ ਵਿਚ ਆਪਣੀ ਤਰ੍ਹਾਂ ਦੇ ਇੱਕ ਨਿਵੇਕਲੇ ਮਾਮਲੇ ਤਹਿਤ ਰੂਪਨਗਰ ਪੁਲਿਸ ਵਲੋਂ ਨਗਰ ਕੌਂਸਲ ਅਧਿਕਾਰੀਆਂ ਵਲੋਂ ਚੇਤਾਵਨੀ ਦਿੱਤੇ ਜਾਣ ਦੇ ਬਾਵਜੂਦ ਵੀ ਜਨਤਕ ਥਾਂ ‘ਤੇ ਕੂੜਾ ਸੁੱਟਣ ਤੇ ਅਧਿਕਾਰੀਆਂ ਨਾਲ ਬਦਸਲੂਕੀ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਪਿੰਡ ਛੋਟੀ ਹਵੇਲੀ ਵਿਖੇ ਦੋ ਦਿਨਾਂ ਤੋਂ ਨਗਰ ਕੌਂਸਲ ਦੀ ਟੀਮ ਵਲੋਂ ਮਸ਼ੀਨਾਂ ਲਗਾ ਕੇ ਸਫ਼ਾਈ ਕੀਤੀ ਜਾ ਰਹੀ ਸੀ ਅਤੇ ਪ੍ਰਸ਼ਾਸਨ ਵਲੋਂ ਸ਼ਹਿਰ ਤੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਦੀ ਮੁਹਿੰਮ ਵਿਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਜਗ੍ਹਾਂ ਸਾਫ਼ ਕੀਤੇ ਜਾਣ ਤੋਂ ਬਾਅਦ ਉਕਤ ਵਿਅਕਤੀਆਂ ਵਲੋਂ ਉੱਥੇ ਕੂੜਾ ਕਰਕਟ ਸੁੱਟਣਾ ਸ਼ੁਰੂ ਕਰ ਦਿੱਤਾ ਗਿਆਤੇ ਜਦੋਂ ਸੈਨਟਰੀ ਸਟਾਫ਼ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਅਗੋ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ‘ਤੇ ਕੌਂਸਲ ਅਧਿਕਾਰੀਆਂ ਵਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ। ਐਸ.ਐਚ.�. ਪਵਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਇਸ਼ਤਾਕ ਅਲੀ ਤੇ ਨੌਸ਼ਾਦ ਦੋਵੇਂ ਨਿਵਾਸੀ ਸ਼ਾਮਪੁਰਾ ਅਤੇ ਕਮਲ ਕਾਂਤ ਜੋ ਇੱਕ ਢਾਬੇ ਨਾਲ ਸਬੰਧਤ ਹੈ ਤੇ ਪਰਚਾ ਦਰਜ ਕਰਕੇ ਹਿਰਾਸਤ ਵਿਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਕੂੜਾ ਨਾ ਸੁੱਟਣ ਦੀ ਬੇਨਤੀ ਕੀਤੀ ਗਈ ਸੀ ਪਰ ਉਨ੍ਹਾਂ ਵਲੋਂ ਚੇਤਾਵਨੀ ਹਦਾਇਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਨੇ ਮਨਾਇਆ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਅਗਲੀ ਖ਼ਬਰ ਸਮੀਰੋਵਾਲ ਨੇੜੇ ਕਾਰ ਦੇ ਦਰੱਖ਼ਤ ਨਾਲ ਟਕਰਾਉਣ ’ਤੇ �ਰਤ ਦੀ ਮੌਤ, ਭਾਣਜਾ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।