01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਜਸਪ੍ਰੀਤ ਸਿੰਘ ਰੋਬੀ ਕੰਗ ਬਣਾਏ ਨਵਾਂਸ਼ਹਿਰ ਦੇ ਹਲਕਾ ਇੰਚਾਰਜ

ਅਜੀਤ ਡੈਸਕ 16-06-2026
ਨਵਾਂਸ਼ਹਿਰ, 15 ਮਈ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਸੋਦੀਆ ਵਲੋਂ ਜਸਪ੍ਰੀਤ ਸਿੰਘ ਰੋਬੀ ਕੰਗ ਜ਼ਿਲ੍ਹਾ ਇੰਚਾਰਜ ਨੂੰ ਨਵਾਂਸ਼ਹਿਰ ਹਲਕੇ ਦਾ ਹਲਕਾ ਇੰਚਾਰਜ ਬਣਾਇਆ ਗਿਆ। ਜਸਪ੍ਰੀਤ ਸਿੰਘ ਰੋਬੀ ਕੰਗ ਬੰਗਾ ਹਲਕੇ ਦੇ ਪਿੰਡ ਕੁਲਥਮ ਦੇ ਰਹਿਣ ਵਾਲੇ ਹਨ। ਇਹ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੂੰ ਪਾਰਟੀ ਨੇ 2015 ‘ਚ ਦੁਆਬਾ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ। ਇਨ੍ਹਾਂ ਵਲੋਂ 2017 ਦੀਆਂ ਚੋਣਾਂ ‘ਚ ਅਹਿਮ ਭੂਮਿਕਾ ਨਿਭਾਈ ਗਈ। ਉਸ ਤੋਂ ਬਾਅਦ ਉਹ ਕੈਨੇਡਾ ਚਲੇ ਗਏ ਤੇ ਉਥੇ ਪਰਿਵਾਰ ਸਮੇਤ ਸੈਟਲ ਹੋ ਗਏ। ਜਸਪ੍ਰੀਤ ਸਿੰਘ ਲਗਾਤਾਰ ਪਾਰਟੀ ਨਾਲ ਜੁੜੇ ਰਹੇ ਤੇ 2022 ਦੀਆਂ ਚੋਣਾਂ ‘ਚ ਉਹ ਬੰਗਾ ਹਲਕੇ ਦੇ ਕੋਆਰਡੀਨੇਟਰ ਚੁਣੇ ਗਏ। ਪਾਰਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਹੋਇਆਂ ਪੰਜਾਬ ਇਨਫੋਟੈਕ ਦਾ ਡਾਇਰੈਕਟਰ ਬਣਾਇਆ ਗਿਆ ਤੇ ਯੂਥ ਵਿੰਗ ਪੰਜਾਬ ਸਟੇਟ ਦਾ ਵਾਇਸ ਪ੍ਰਧਾਨ ਬਣਾਇਆ। ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਹੋਇਆਂ ਪਾਰਟੀ ਵਲੋਂ ਨਵਾਂਸ਼ਹਿਰ ਹਲਕੇ ਦਾ ਹਲਕਾ ਇੰਚਾਰਜ ਲਗਾਇਆ। ਜਸਪ੍ਰੀਤ ਸਿੰਘ ਰੋਬੀ ਕੰਗ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਕਰ ਵਿਖਾਏ। ਉਨ੍ਹਾਂ ਆਖਿਆ ਕਿ ਜ਼ਿਲੇ੍ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਸਰਕਲ ਪੱਧਰ ‘ਤੇ ਕੰਮ ਕੀਤਾ ਜਾਵੇਗਾ ਅਤੇ ਪਿੰਡਾਂ ਵਿਚ ਬੂਥ ਕਮੇਟੀਆਂ ਬਣਾਈਆਂ ਜਾਣਗੀਆਂ।
ਪਿਛਲੀ ਖ਼ਬਰ ਬਜ਼ੁਰਗਾਂ ਦੀ ਯਾਦ ’ਚ ਭੁੱਟਾ ਭਾਈਚਾਰੇ ਨੇ ਕਰਵਾਇਆ ਸਾਲਾਨਾ ਸਮਾਗਮ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।