27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਵਿਧਾਇਕ ਐਡਵੋਕੇਟ ਚੱਢਾ ਦੇ ਨਿਰਦੇਸ਼ਾਂ ’ਤੇ ਟਿੱਬਾ ਟੱਪਰੀਆਂ ਨੇੜੇ ਖ਼ਤਰਨਾਕ ਢਲਾਣ ’ਤੇ ਆਰ.ਸੀ.ਸੀ. ਡੰਗੇ ਦਾ ਕੰਮ ਜੰਗੀ ਪੱਧਰ ’ਤੇ ਜਾਰੀ

ਅਜੀਤ ਡੈਸਕ 17-06-2026
ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਤੋਂ ਰੂਪਨਗਰ ਨੂੰ ਜਾਣ ਵਾਲੇ ਮੁੱਖ ਮਾਰਗ ’ਤੇ ਪਿੰਡ ਟਿੱਬਾ ਟੱਪਰੀਆਂ ਵਿਖੇ ਸੈਲਰ ਲਾਗੇ ਪੈਂਦੀ ਖਤਰਨਾਕ ਢਲਾਣ ’ਤੇ ਬਰਸਾਤੀ ਮੌਸਮ ਦੌਰਾਨ ਪਹਾੜੀ ਤੋਂ ਮਿੱਟੀ ਅਤੇ ਮਲਬਾ ਖਿਸਕ ਕੇ ਸੜਕ ’ਤੇ ਜਮ੍ਹਾਂ ਹੋ ਜਾਣ ਦੀ ਲੰਬੇ ਸਮੇਂ ਤੋਂ ਸਮੱਸਿਆ ਰਹੀ ਹੈ। ਇਸ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੁੰਦੀ ਸੀ, ਸਗੋਂ ਖਾਸ ਕਰਕੇ ਰਾਤ ਦੇ ਸਮੇਂ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਗੰਭੀਰ ਹਾਦਸਿਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਸੀ। ਕਈ ਵਾਰ ਅਚਾਨਕ ਸੜਕ ‘ਤੇ ਚਿੱਕੜ ਅਤੇ ਮਿੱਟੀ ਆ ਜਾਣ ਕਾਰਨ ਵਾਹਨ ਬੇਕਾਬੂ ਹੋ ਕੇ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਲੋਕਾਂ ਦੀ ਇਸ ਗੰਭੀਰ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਢਲਾਣ ਦੇ ਇੱਕ ਪਾਸੇ ਪਹਾੜੀ ਨਾਲ ਲੱਗਦੇ ਖੇਤਰ ਵਿਚ ਆਰ.ਸੀ.ਸੀ. ਰਿਟੇਨਿੰਗ ਵਾਲ, ਜਿਸ ਨੂੰ ਆਮ ਭਾਸ਼ਾ ਵਿਚ ਡੰਗਾ ਕਿਹਾ ਜਾਂਦਾ ਹੈ, ਦੀ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰਵਾਇਆ ਗਿਆ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨਿਰੀਖਣ ਕਰਨ ਲਈ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਵਿਸ਼ੇਸ਼ ਤੌਰ ’ਤੇ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਚੱਲ ਰਹੇ ਕੰਮ ’ਤੇ ਤਸੱਲੀ ਪ੍ਰਗਟ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਉੱਚ ਮਿਆਰੀ ਤਕਨੀਕੀ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ। ਇਹ ਕੰਮ ਟੈਕਨੀਕਲ ਮਾਹਿਰ ਐਕਸੀਅਨ ਭੁੱਲਰ ਅਤੇ ਜੇ.ਈ. ਸੰਦੀਪ ਰਾਏ ਦੀ ਦੇਖ-ਰੇਖ ਹੇਠ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇ.ਈ. ਸੰਦੀਪ ਰਾਏ ਨੇ ਦੱਸਿਆ ਕਿ ਪ੍ਰੋਜੈਕਟ ’ਤੇ ਲਗਭਗ 25 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਉੱਚ ਗੁਣਵੱਤਾ ਵਾਲੀ ਆਰ.ਸੀ.ਸੀ. ਰਿਟੇਨਿੰਗ ਵਾਲ ਨੂੰ ਵਿਗਿਆਨਕ ਡਿਜ਼ਾਇਨ, ਮਜ਼ਬੂਤ ਫਾਊਂਡੇਸ਼ਨ ਅਤੇ ਪ੍ਰਭਾਵਸ਼ਾਲੀ ਡਰੇਨੇਜ ਪ੍ਰਣਾਲੀ ਨਾਲ ਤਿਆਰ ਕੀਤਾ ਜਾਵੇਗਾ, ਜਿਸ ਨਾਲ ਭਵਿੱਖ ਵਿਚ ਭੂ-ਖਿਸਕਣ ਅਤੇ ਮਿੱਟੀ ਦੇ ਕਟਾਅ ਨੂੰ ਰੋਕਣ ਵਿਚ ਵੱਡੀ ਮਦਦ ਮਿਲੇਗੀ। ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗਾ।
ਪਿਛਲੀ ਖ਼ਬਰ ਗੁਰਦੁਆਰਾ ਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ 20 ਨੂੰ ਅਗਲੀ ਖ਼ਬਰ ਮਹਿਲਾਵਾਂ ਦੀਆਂ ਸ਼ਿਕਾਇਤਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਨ ਦੀ ਲੋੜ, ਨਾ ਕਿ ਦੇਰੀ ਨਾਲ-ਚੇਅਰਪਰਸਨ ਰਾਸ਼ਟਰੀ ਮਹਿਲਾ ਕਮਿਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।