27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੰਗਾਂ ਨੂੰ ਲੈ ਕੇ ਡਾ. ਬਾਲੀ ਨੇ ਕੀਤੀ ਵਿੱਤ ਮੰਤਰੀ ਚੀਮਾ ਨਾਲ ਮੁਲਾਕਾਤ

ਅਜੀਤ ਡੈਸਕ 17-06-2026
ਨੂਰਪੁਰ ਬੇਦੀ, 16 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. ਨੰਬਰ 295) ਦੇ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਸੂਬੇ ਭਰ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟਰੇਸ਼ਨ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲੇ ਨੂੰ ਮੁੜ ਉਠਾਇਆ। ਇਸ ਦੌਰਾਨ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਅਤੇ ਪੇਂਡੂ ਖੇਤਰਾਂ ਵਿਚ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਚਰਚਾ ਕੀਤੀ ਗਈ। ਡਾ. ਬਾਲੀ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਹਜ਼ਾਰਾਂ ਮੈਡੀਕਲ ਪ੍ਰੈਕਟੀਸ਼ਨਰ ਘੱਟ ਖਰਚੇ ’ਤੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ ਅਤੇ ਪੇਂਡੂ ਇਲਾਕਿਆਂ ਵਿਚ ਵੱਡੀ ਗਿਣਤੀ ਲੋਕ ਉਨ੍ਹਾਂ ’ਤੇ ਭਰੋਸਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਕਈ ਸਾਲਾਂ ਤੋਂ ਰਜਿਸਟਰੇਸ਼ਨ ਦੀ ਮੰਗ ਕਰ ਰਹੀ ਹੈ ਅਤੇ ਇਸ ਸਬੰਧੀ ਸਿਹਤ ਮੰਤਰੀ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਪਹਿਲਾਂ ਸਰਕਾਰ ਵਲੋਂ ਪੇਂਡੂ ਡਾਕਟਰਾਂ ਲਈ ਯੋਗਤਾ-ਅਧਾਰਿਤ ਕੋਰਸ ਸ਼ੁਰੂ ਕਰਕੇ ਰਜਿਸਟਰੇਸ਼ਨ ਦਾ ਰਾਹ ਖੋਲ੍ਹਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਦਿਸ਼ਾ ਵਿਚ ਕੋਈ ਠੋਸ ਪ੍ਰਗਤੀ ਨਹੀਂ ਹੋਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦਿਆਂ ਜਲਦ ਹੀ ਅੰਤਿਮ ਫੈਸਲਾ ਲਿਆ ਜਾਵੇਗਾ ਅਤੇ ਕੋਰਸ ਕਰਵਾਉਣ ਨਾਲ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਪਿਛਲੀ ਖ਼ਬਰ ਚੰਦਪੁਰ ਬੇਲਾ ਦੇ ਪੁਲ ਦੇ ਪਿੱਲਰਾਂ ਨੂੰ ਨੂਰਪੁਰ ਬੇਦੀ ਇਲਾਕੇ ਨੂੰ ਸਪਲਾਈ ਕਰਨ ਵਾਲੀ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਕਾ... ਅਗਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ. ਮੋਰਿੰਡਾ ਵਲੋਂ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।