24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮਨਾਲੀ ਜਾ ਰਹੇ ਸੈਲਾਨੀਆਂ ਦੀ ਕਾਰ ’ਤੇ ਹਮਲਾ ਕਰ ਕੇ ਭੰਨਤੋੜ ਕਰਨ ਵਾਲੇ ਚੰਡੀਗੜ੍ਹ ਦੇ ਦੋ ਨੌਜਵਾਨ ਗ੍ਰਿਫ਼ਤਾਰ

ਅਜੀਤ ਡੈਸਕ 18-06-2026
ਰੂਪਨਗਰ, 17 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਤਰਨਤਾਰਨ ਤੋਂ ਹਿਮਾਚਲ ਪ੍ਰਦੇਸ਼ ਦੇ ਮਨਾਲੀ ਜਾ ਰਹੇ ਸੈਲਾਨੀਆਂ ਦੀ ਕਾਰ ਨਾਲ ਰੋਪੜ ਵਿਖੇ ਵਾਪਰੀ ਇੱਕ ਮਾਮੂਲੀ ਟੱਕਰ ਤੋਂ ਬਾਅਦ ਗੁੰਡਾਗਰਦੀ ਦਾ ਇੱਕ ਸਨਸਨੀ ਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਤੇਜ਼ ਰਫ਼ਤਾਰ ਕਾਰ ਸਵਾਰ ਨੌਜਵਾਨਾਂ ਨੇ ਨਾ ਸਿਰਫ਼ ਸੈਲਾਨੀਆਂ ਦੀ ਗੱਡੀ ਘੇਰ ਕੇ ਉਸ ਦੀ ਭੰਨਤੋੜ ਕੀਤੀ, ਬਲਕਿ ਸੈਲਾਨੀਆਂ ਨੂੰ ਬਾਹਰ ਕੱਢ ਕੇ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ। ਰੋਪੜ ਸਿਟੀ ਪੁਲਿਸ ਨੇ ਇਸ ਮਾਮਲੇ ਵਿਚ ਮੁਸਤੈਦੀ ਦਿਖਾਉਂਦੇ ਹੋਏ ਚੰਡੀਗੜ੍ਹ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਟੀ ਪੁਲਿਸ ਸਟੇਸ਼ਨ ਦੇ ਐਸ.ਐੱਚ.ਓ. ਪਵਨ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਰੋਪੜ ਪੁਲਿਸ ਲਾਈਨ ਕੱਟ ਦੇ ਨੇੜੇ ਨੈਸ਼ਨਲ ਹਾਈਵੇਅ ‘ਤੇ ਵਾਪਰੀ। ਜਿਵੇਂ ਹੀ ਸੈਲਾਨੀਆਂ ਦੀ ਕਾਰ ਅੱਗੇ ਹੌਲੀ ਹੋਈ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਦੂਜੀ ਕਾਰ ‘ਚੋਂ ਉਤਰੇ ਨੌਜਵਾਨਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਸੈਲਾਨੀਆਂ ਦੀ ਗੱਡੀ ਨੂੰ ਅੱਗਿਓਂ ਘੇਰ ਕੇ ਰੋਕ ਲਿਆ ਅਤੇ ਪੱਥਰਾਂ ਤੇ ਡੰਡਿਆਂ ਨਾਲ ਹਮਲਾ ਕਰਕੇ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ। ਜਦੋਂ ਸੈਲਾਨੀਆਂ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਖਿੱਚ ਕੇ ਬਾਹਰ ਕੱਢਿਆ ਅਤੇ ਬੁਰੀ ਤਰ੍ਹਾਂ ਕੁੱਟਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਸਾਰੀ ਘਟਨਾ ਪੀੜਤ ਦੀ ਕਾਰ ਵਿਚ ਲੱਗੇ ਡੈਸ਼ ਕੈਮਰੇ ਵਿਚ ਲਾਈਵ ਰਿਕਾਰਡ ਹੋ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਗਈ ਜਿਸ ਕਾਰਨ ਇਲਾਕੇ ਵਿਚ ਕਾਫ਼ੀ ਤਣਾਅ ਵਾਲਾ ਮਾਹੌਲ ਬਣ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਮਲਾ ਕਰਨ ਵਾਲੇ ਦੋਵਾਂ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ, ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਵਲੋਂ ਵਾਰਦਾਤ ਸਮੇਂ ਮੁਲਜ਼ਮਾਂ ਦੁਆਰਾ ਵਰਤੀ ਗਈ ਗੱਡੀ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਐਸ.ਐਚ.ਓ. ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫੜੇ ਗਏ ਨੌਜਵਾਨਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।
ਪਿਛਲੀ ਖ਼ਬਰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਅਗਲੀ ਖ਼ਬਰ ਪੁਲਿਸ ਨਾਲ ਮੁੱਠਭੇੜ ਦੌਰਾਨ ਦੋ ਬਦਮਾਸ਼ਾਂ ਦੇ ਪੈਰਾਂ ’ਚ ਲੱਗੀਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।