24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਅਜੀਤ ਡੈਸਕ 18-06-2026
ਰੂਪਨਗਰ, 17 ਜੂਨ (ਯਸ਼ਵੰਤ ਬੱਸੀ)-12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਇਸ ਮੌਕੇ ਉਤੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ ਅਤੇ ਸਕੂਲੀ ਅਤੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਖੇਡ ਵਿਭਾਗ ਦੇ ਖਿਡਾਰੀਆਂ ਅਤੇ ਕੋਚ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਵੱਖ-ਵੱਖ ਸੰਸਥਾਵਾਂ ਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਇਸ ਸਮਾਗਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਡਾ. ਅਕਸ਼ਿਤਾ ਗੁਪਤਾ ਨੇ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ, ਮੁੱਢਲੀ ਸਹਾਇਤਾ, ਟਰੈਫਿਕ, ਟੈਂਟ ਤੇ ਹੋਰਨਾਂ ਪ੍ਰਬੰਧਾਂ ਸਬੰਧੀ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿਹਾ ਕਿ ਸੰਬੰਧਤ ਅਧਿਕਾਰੀ ਸਮੇਂ ਸਿਰ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਪ੍ਰਬੰਧ ਯਕੀਨੀ ਬਣਾਉਣ। ਮੀਟਿੰਗ ਵਿਚ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪਰਮਜੀਤ ਸੈਣੀ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਸਿਹਤ ਵਿਭਾਗ ਤੋਂ ਡਾ. ਨਵਰੂਪ ਕੌਰ, ਆਯੂਰਵੈਦਿਕ ਮੈਡੀਕਲ ਅਫਸਰ ਡਾ. ਰਾਹੁਲ ਸ਼ਰਮਾ, ਆਯੂਰਵੈਦਿਕ ਮੈਡੀਕਲ ਅਫਸਰ ਡਾ. ਵਰਿੰਦਰ ਮੋਹਨ, ਸਰਕਾਰੀ ਕਾਲਜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਪ੍ਰੋ. ਹਰਜੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਣਕਪੁਰ ਪਿੰਡ ਨੂੰ ਵਿਕਾਸ ਲਈ ਵੱਡੀਆਂ ਗਰਾਂਟਾਂ ਅਗਲੀ ਖ਼ਬਰ ਮਨਾਲੀ ਜਾ ਰਹੇ ਸੈਲਾਨੀਆਂ ਦੀ ਕਾਰ ’ਤੇ ਹਮਲਾ ਕਰ ਕੇ ਭੰਨਤੋੜ ਕਰਨ ਵਾਲੇ ਚੰਡੀਗੜ੍ਹ ਦੇ ਦੋ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।