24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਣਕਪੁਰ ਪਿੰਡ ਨੂੰ ਵਿਕਾਸ ਲਈ ਵੱਡੀਆਂ ਗਰਾਂਟਾਂ

ਅਜੀਤ ਡੈਸਕ 18-06-2026
ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-ਉਪ ਮੰਡਲ ਨੰਗਲ ਅਧੀਨ ਆਉਂਦੇ ਪਿੰਡ ਮਾਣਕਪੁਰ ਵਿਚ ਵਿਕਾਸ ਦੀ ਨਵੀਂ ਲਹਿਰ ਦੇਖਣ ਨੂੰ ਮਿਲ ਰਹੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਬੀਤੇ ਦਿਨ ਪਿੰਡ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਅਤੇ ਖੇਡ ਸਹੂਲਤਾਂ ਨੂੰ ਮਜ਼ਬੂਤੀ ਮਿਲੇਗੀ। ਇਹ ਜਾਣਕਾਰੀ ਗੋਪਾਲ ਸ਼ਰਮਾ, ਸਰਪੰਚ ਮਾਣਕਪੁਰ ਵਲੋਂ ਸਾਂਝੀ ਕਰਦਿਆਂ ਕਿਹਾ ਕਿ ਕਮਿਊਨਿਟੀ ਹਾਲ ਦੇ ਰਹਿੰਦੇ ਕੰਮ ਲਈ 10 ਲੱਖ ਰੁਪਏ ਦੀ ਗਰਾਂਟ, ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀ ਫਿਰਨੀ ਦੇ ਕੰਮ ਲਈ, ਜਿਸ ਨਾਲ ਆਵਾਜਾਈ ਵਿਚ ਸੁਵਿਧਾ ਤੇ ਸੁਰੱਖਿਆ ਦੋਵੇਂ ਵਿਚ ਵਾਧਾ ਹੋਵੇਗਾ। ਇਹ ਪ੍ਰੋਜੈਕਟ ਪਿੰਡ ਦੇ ਆਧੁਨਿਕ ਵਿਕਾਸ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਮੁੱਖ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾ ਚੁੱਕਾ ਹੈ, ਉਹਨਾਂ ਦੱਸਿਆ ਕਿ ਸਕੂਲ ਵਿਚ ਕਬੱਡੀ ਖੇਡ ਲਈ 9 ਲੱਖ ਰੁਪਏ ਦੀ ਲਾਗਤ ਨਾਲ ਮੈਟ ਪ੍ਰਦਾਨ ਕੀਤੇ ਗਏ ਹਨ, ਜਿਸ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕੇ ਮਿਲਣਗੇ। 5 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਵਿਚ ਸਟੇਜ ਤਿਆਰ ਕੀਤਾ ਜਾਵੇਗਾ, ਜਿਸ ਨਾਲ ਖੇਡ ਮੁਕਾਬਲੇ, ਸਭਿਆਚਾਰਕ ਪ੍ਰੋਗਰਾਮ ਅਤੇ ਹੋਰ ਸਮਾਗਮ ਸੁਚੱਜੇ ਢੰਗ ਨਾਲ ਕਰਵਾਏ ਜਾ ਸਕਣਗੇ। ਇਹ ਸਹੂਲਤਾਂ ਪਿੰਡ ਦੇ ਨੌਜਵਾਨਾਂ ਨੂੰ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਵਿਚ ਮੱਦਦਗਾਰ ਸਾਬਤ ਹੋਣਗੀਆਂ। ਚੈੱਕ ਪ੍ਰਾਪਤੀ ਦੇ ਮੌਕੇ ’ਤੇ ਗੋਪਾਲ ਸ਼ਰਮਾ ਸਰਪੰਚ ਮਾਣਕਪੁਰ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮਮਤਾ ਅਗਨੀਹੋਤਰੀ ਚੇਅਰਪਰਸਨ ਬਲਾਕ ਸੰਮਤੀ ਨੰਗਲ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਇਨ੍ਹਾਂ ਵਿਕਾਸ ਕਾਰਜਾਂ ’ਤੇ ਖੁਸ਼ੀ ਪ੍ਰਗਟਾਉਂਦਿਆਂ ਭਵਿੱਖ ਵਿਚ ਹੋਰ ਤਰੱਕੀ ਦੀ ਉਮੀਦ ਜਤਾਈ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਅਗਲੀ ਖ਼ਬਰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।