ਰੂਪਨਗਰ, 17 ਜੂਨ (ਯਸ਼ਵੰਤ ਬੱਸੀ)-ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 37ਵੀਂ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਹਾਲ ਵਿਚ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹੇ ਦੇ ਸਮੂਹ ਕਾਰਜਕਾਰੀ ਅਧਿਕਾਰੀਆਂ (ਈ.ਓਜ਼), ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਵਾਤਾਵਰਣ ਸੁਰੱਖਿਆ ਤੇ ਸਫ਼ਾਈ ਨਾਲ ਸਬੰਧਿਤ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ (ਐਸ.ਯੂ.ਪੀ.) ਦੀ ਵਰਤੋਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਨੂੰ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਯਕੀਨੀ ਬਣਾਏ ਜਾਣ ਤਾਂ ਜੋ ਜ਼ਿਲ੍ਹੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਇਆ ਜਾ ਸਕੇ। ਡਾ. ਅਕਸ਼ਿਤਾ ਗੁਪਤਾ ਨੇ ਉਦਯੋਗਿਕ ਇਕਾਈਆਂ ਤੇ ਸ਼ਹਿਰੀ ਖੇਤਰਾਂ ਵਿਚ ਸਥਾਪਿਤ ਐਫਲੂਐਂਟ ਟਰੀਟਮੈਂਟ ਪਲਾਂਟ (ਈ.ਟੀ.ਪੀ.) (ਬਾਕੀ ਸਫ਼ਾ 6 ’ਤੇ)