24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਭਾਰਤੀ ਕਿਸਾਨ ਯੂਨੀਅਨ ਮਝੈਲ ਵਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ

ਭਾਰਤੀ ਕਿਸਾਨ ਯੂਨੀਅਨ ਮਝੈਲ ਵਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ 18-06-2026
ਪੁਰਖਾਲੀ, 17 ਜੂਨ (ਅੰਮ੍ਰਿਤਪਾਲ ਸਿੰਘ ਬੰਟੀ)-ਭਾਰਤੀ ਕਿਸਾਨ ਯੂਨੀਅਨ ਮਝੈਲ ਨੇ ਕੇਂਦਰ ਸਰਕਾਰ ਵਲੋਂ ਡੀਜ਼ਲ ਦੀ ਖ਼ਰੀਦ ਨੂੰ ਲੈ ਕੇ ਜਾਰੀ ਕੀਤੇ ਫ਼ਰਮਾਨ ਦੀ ਸਖ਼ਤ ਨਿਖੇਧੀ ਕੀਤੀ ਹੈ। ਬੀ.ਕੇ.ਯੂ. ਮਝੈਲ ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਸਰਾੜੀ ਨੇ ਕਿਹਾ ਕਿ ਝੋਨੇ ਦੀ ਲਵਾਈ ਦਾ ਸੀਜ਼ਨ ਚੱਲ ਰਿਹਾ ਹੈ ਜਿਸ ਵਿਚ ਕਿਸਾਨਾਂ ਨੂੰ ਖਾਦਾਂ ਦੀ ਬਹੁਤ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਕਿਸਾਨ ਕਈ ਕੁਦਰਤੀ ਕਰੋਪੀਆਂ ਦੀ ਮਾਰ ਝੱਲ ਰਿਹਾ ਹੈ, ਦੂਜੇ ਪਾਸੇ ਕੇਂਦਰ ਸਰਕਾਰ ਡੀਜ਼ਲ ਦੀ ਖ਼ਰੀਦ ਸਬੰਧੀ ਨਵੇਂ ਨਿਯਮ ਲਾਗੂ ਕਰਕੇ ਕਿਸਾਨ ਤੇ ਵਪਾਰੀ ਵਰਗ ਦੀ ਵਿਰੋਧੀ ਸਰਕਾਰ ਹੋਣ ਦਾ ਸਬੂਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨੀ ਦੇ ਨਾਲ ਨਾਲ ਟਰਾਂਸਪੋਰਟ, ਅਤੇ ਛੋਟੀ-ਵੱਡੀ ਇੰਡਸਟਰੀ ’ਤੇ ਵੱਡਾ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਪਾਂ ਤੇ ਉਨ੍ਹਾਂ ਦੀ ਲੋੜ ਮੁਤਾਬਿਕ ਤੇਲ ਨਹੀਂ ਮਿਲ ਰਿਹਾ ਅਤੇ ਪੰਪਾਂ ਵਾਲਿਆਂ ਵਲੋਂ ਕਿਸਾਨਾਂ ਨੂੰ ਤੇਲ ਦੇਣ ਤੋਂ ਟਾਲ ਮਟੋਲ ਕੀਤੀ ਜਾ ਰਹੀ ਹੈ, ਜਿਸ ਦਾ ਭਾਰਤੀ ਕਿਸਾਨ ਯੂਨੀਅਨ ਮਝੈਲ ਡਟ ਕੇ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੇ ਇਸ ਫ਼ੈਸਲੇ ’ਤੇ ਗ਼ੌਰ ਕਰਨਾ ਚਾਹੀਦਾ ਹੈ ਤੇ ਇਹ ਫ਼ੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਵਲੋਂ ਖਾਦ ਦੇਣ ਲਈ ਬਣਾਈ ਜਾ ਰਹੀ ਆਈ. ਡੀ. ਦਾ ਵੀ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਜਿਹੇ ਫ਼ੈਸਲਿਆਂ ਰਾਹੀਂ ਪੰਜਾਬ ਦੀ ਕਿਸਾਨੀ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਇਸ ਦਾ ਡਟ ਕੇ ਵਿਰੋਧ ਕਰਨਗੇ। ਇਸ ਮੌਕੇ ਜਨਰਲ ਸਕੱਤਰ ਨੌਂ ਨਿਹਾਲ ਸਿੰਘ, ਮਨਪ੍ਰੀਤ ਸਿੰਘ, ਦਿਲਬਰ ਸਿੰਘ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਅਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 17ਵੇਂ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰਹੀ ਧਰਨੇ ’ਚ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਵਾਈਸ ਚੇਅਰਮੈਨ, ਸੰਮਤੀ ਮੈਂਬਰ ਅਤ... ਅਗਲੀ ਖ਼ਬਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ, ਨੰਗਲ ਤੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੀ ਪ੍ਰਧਾਨਗੀ ਹੋਵੇਗੀ ਜਨਰਲ ਵਰਗ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।