ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 12 ਸਾਲ ਦੇ ਕਾਰਜਕਾਲ ਦੌਰਾਨ ਭਾਰਤ ਨੇ ਬੇਮਿਸਾਲ ਤਰੱਕੀ ਕੀਤੀ �ਸੰਬਿਤ ਪਾਤਰਾ
ਅਜੀਤ ਡੈਸਕ
18-06-2026
ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਕਰਨੈਲ ਸਿੰਘ)- ਭਾਜਪਾ ਦੇ ਕੌਮੀ ਬੁਲਾਰੇ ਅਤੇ ਸੰਸਦ ਮੈਂਬਰ ਸੰਬਿਤ ਪਾਤਰਾ ਨੇ ਕੇਂਦਰ ਸਰਕਾਰ ਦੇ 12 ਸਾਲਾਂ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਗੁਣਗਾਣ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸ਼ਾਸਨਕਾਲ ਦੌਰਾਨ ਭਾਰਤ ਨੇ ਬੇਮਿਸਾਲ ਤਰੱਕੀ ਕੀਤੀ ਹੈ। ਸ੍ਰੀ ਅਨੰਦਪੁਰ ਸਾਹਿਬ ਦੀ ਫੇਰੀ ਦੌਰਾਨ ਸੰਬਿਤ ਪਾਤਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 12 ਸਾਲ ਭਾਰਤ ਦੇ ਵਿਸ਼ਵਾਸ, ਵਿਕਾਸ ਅਤੇ ਲੋਕ ਭਲਾਈ ਦੇ ਹਨ । ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅਤੇ ਵਿਰਾਸਤੀ ਸ਼ਹਿਰ ਦੇ ਵਿਕਾਸ ਲਈ ਵੀ ਮੋਦੀ ਸਰਕਾਰ ਦਾ ਬੜਾ ਅਹਿਮ ਯੋਗਦਾਨ ਹੈ । ਉਨ੍ਹ੍ਹਾਂ ਦੱਸਿਆ ਕਿ ਇੱਥੋਂ ਦੇ ਰੇਲਵੇ ਸਟੇਸ਼ਨ ਦੇ ਨਾਲ ਨਾਲ ਨੇੜਲੇ 5 ਹੋਰ ਰੇਲਵੇ ਸਟੇਸ਼ਨਾਂ ਦਾ ਕਾਇਆ ਕਲਪ ਕੀਤਾ ਗਿਆ ਹੈ। ਉਨ੍ਹ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਮਹੱਤਤਾ ਨੂੰ ਧਿਆਨ ‘ਚ ਰੱਖਦਿਆਂ ਸਰਕਾਰ ਵਲੋਂ ਨਵੀਂ ਦਿੱਲੀ ਤੋਂ ਊਨਾ ਹਿਮਾਚਲ ਪ੍ਰਦੇਸ਼ ਲਈ ਵਿਸ਼ੇਸ ‘ਵੰਦੇ ਭਾਰਤ’ ਰੇਲ ਗੱਡੀ ਚਲਾਈ ਗਈ । ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਸੈਮੀ ਕਡੰਕਟਰ ਲੈਬ ਦਾ 4500 ਕਰੋੜ ਰੁਪਏ ਦੀ ਲਾਗਤ ਨਾਲ ਵਿਸਥਾਰ, ਮੁਹਾਲੀ ਦੇ ਹਵਾਈ ਅੱਡੇ ਦਾ ਨਾਂਅ ਮਹਾਨ ਸ਼ਹੀਦ ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਰੱਖਿਆ ਗਿਆ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਅਸਥਾਨ ਦੇ ਵਿਕਾਸ ਲਈ ਲਗਭਗ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਊਨਾਂ ਚਾਰ ਮਾਰਗੀ ਸੜਕ ਦਾ ਕੰਮ ਵੀ ਜਲਦ ਸ਼ੁਰੂ ਹੋਵੇਗਾ। ਪਾਤਰਾ ਨੇ ਕਿਹਾ ਕਿ ਨੰਗਲ ਵਿਖੇ ਸਥਿਤ ਐਨ.ਐਫ.ਐਲ. ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਸੰਬਿਤ ਪਾਤਰਾ ਅਤੇ ਉਨ੍ਹਾਂ ਦੇ ਸਾਥੀ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਉਨ੍ਹ੍ਹਾਂ ਨੇ ਸਥਾਨਕ ਗੁਰੂ ਤੇਗ ਬਹਾਦਰ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਬੂਟੇ ਵੀ ਲਗਾਏ। ਇਸ ਮੌਕੇ ਉਨ੍ਹਾਂ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ ਸੁਭਾਸ਼ ਸ਼ਰਮਾ, ਸਾਬਕਾ ਜ਼ਿਲ੍ਹ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਮੰਡਲ ਪ੍ਰਧਾਨ ਰਤਨ ਲਾਲ ਧਨੇੜਾ, ਮੋਹਿਤ ਸ਼ਰਮਾ, ਮੁਕੇਸ਼ ਨੱਡਾ, ਠੇਕੇਦਾਰ ਹਰਮਨਜੀਤ ਸਿੰਘ ਨੰਗਲ, ਸ਼ਾਮ ਸੁੰਦਰ ਰੰਗਾ, ਬਾਲ ਕਿਸ਼ਨ ਸ਼ਰਮਾ ਜਿੰਦਵੜੀ ਸਾਬਕਾ ਸੁਪਰਡੈਂਟ, ਬਲਜਿੰਦਰ ਸੋਨੀ, ਰਮਨ ਜਿੰਦਲ ਆਦਿ ਹਾਜ਼ਰ ਸਨ।