10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮਿਸ਼ਨ ‘ਕਲੀਨ ਪੰਜਾਬ’ ਤਹਿਤ ਨੰਗਲ ਦਾ ਕੋਨਾ-ਕੋਨਾ ਕੀਤਾ ਜਾ ਰਿਹਾ ਸਾਫ਼-ਹਰਜੋਤ ਸਿੰਘ ਬੈਂਸ

ਅਜੀਤ ਡੈਸਕ 20-06-2026
ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨੰਗਲ ਸ਼ਹਿਰ ਦੇ ਕੋਨੇ-ਕੋਨੇ ਦੀ ਸਫ਼ਾਈ ਲਗਾਤਾਰ ਕੀਤੀ ਜਾ ਰਹੀ ਹੈ। ਇਸ ਵਿਸ਼ਾਲ ਮੁਹਿੰਮ ਨਾਲ ਨਾ ਸਿਰਫ ਸਫ਼ਾਈ ਪ੍ਰਣਾਲੀ ਨੂੰ ਨਵਾਂ ਰੂਪ ਮਿਲ ਰਿਹਾ ਹੈ, ਸਗੋਂ ਸ਼ਹਿਰੀ ਇਲਾਕਿਆਂ ਵਿਚ ਰਹਿੰਦੇ ਲੋਕਾਂ ਨੂੰ ਵੀ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕੀਤਾ ਜਾ ਰਿਹਾ ਹੈ। ਨਗਰ ਕੌਂਸਲਾਂ ਅਤੇ ਸਥਾਨਕ ਸੰਸਥਾਵਾਂ ਦੀ ਭੂਮਿਕਾ ਇਸ ਮੁਹਿੰਮ ਵਿਚ ਬਹੁਤ ਮਹੱਤਵਪੂਰਨ ਬਣੀ ਹੋਈ ਹੈ ਜਿਸ ਨਾਲ ਸਫ਼ਾਈ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਵੀ ਵੱਧ ਰਹੀ ਹੈ। ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਤਕਨਾਲੋਜੀ-ਅਧਾਰਤ ਪ੍ਰਣਾਲੀਆਂ ਨੂੰ ਅਪਣਾਇਆ ਗਿਆ ਹੈ, ਜਿਸ ਨਾਲ ਸਫਾਈ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਤੇਜ਼ੀ ਆਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਵੱਲ ਇਹ ਇੱਕ ਵੱਡਾ ਕਦਮ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਫਾਈ ਸਿਰਫ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਸਾਰੇ ਨਗਰ ਕੌਂਸਲ ਅਧਿਕਾਰੀ ਹਰ ਰੋਜ਼ ਸਵੇਰੇ 7 ਵਜੇ ਤੋਂ 8 ਵਜੇ ਤੱਕ ਫੀਲਡ ਵਿਚ ਰਹਿ ਕੇ ਸਫਾਈ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੈਦਾਨੀ ਪੱਧਰ ’ਤੇ ਜਾ ਕੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕਰਨ ਤੇ ਜਿੱਥੇ ਵੀ ਕਮੀ ਪਾਈ ਜਾਵੇ, ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਨਾਲ ਸਿਸਟਮ ਵਿਚ ਜਵਾਬਦੇਹੀ ਤੇ ਕਾਰਗੁਜ਼ਾਰੀ ਦੋਵਾਂ ਵਿਚ ਸੁਧਾਰ ਆ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅਧਿਕਾਰੀ ਨਿਯਮਿਤ ਤੌਰ ‘ਤੇ ਮੈਦਾਨੀ ਦੌਰੇ ਕਰਦੇ ਹਨ ਤੇ ਸਫਾਈ ਪ੍ਰਣਾਲੀ ਦੀ ਨਿਗਰਾਨੀ ਕਰਦੇ ਹਨ। ਮੰਤਰੀ ਬੈਂਸ ਖੁਦ ਵੀ ਵੱਖ-ਵੱਖ ਇਲਾਕਿਆਂ ਵਿਚ ਅਚਾਨਕ ਦੌਰੇ ਕਰਕੇ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਸ.ਬੈਂਸ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਿਰਫ ਦਿਖਾਵਟੀ ਨਹੀਂ, ਸਗੋਂ ਪ੍ਰਤੱਖ ਤੇ ਦਸਤਾਵੇਜ਼ੀ ਨਤੀਜੇ ਹਾਸਲ ਕਰਨਾ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਨੰਗਲ ਸ਼ਹਿਰ ਨੂੰ ਹਰ ਪੱਖੋਂ ਵਿਕਸਤ ਕਰਕੇ ਇਕ ਮਾਡਲ ਸਿਟੀ ਬਣਾਇਆ ਜਾਵੇਗਾ ਜਿੱਥੇ ਸਫ਼ਾਈ, ਸੁਵਿਧਾਵਾਂ ਤੇ ਸੁੰਦਰਤਾ ਤਿੰਨਾਂ ਦਾ ਸੰਤੁਲਨ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਸਰਕਾਰ ਦਾ ਸਾਥ ਦੇਣ ਤਾਂ ਜੋ ਸਾਫ਼-ਸੁਥਰਾ ਅਤੇ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਏਟਕ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦਾ 361ਵਾਂ ਸਥਾਪਨਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।