10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਗੰਗੂਵਾਲ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ

ਅਜੀਤ ਡੈਸਕ 20-06-2026
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ ਐਸ ਨਿੱਕੂਵਾਲ)-ਹਲਕੇ ਦੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਦੀ ਇੱਕ ਮਹੱਤਵਪੂਰਨ ਬੈਠਕ ਬੱਸ ਸਟੈਂਡ ਗੰਗੂਵਾਲ ਵਿਖੇ ਕੀਤੀ ਗਈ। ਜਿਸਦੀ ਅਗਵਾਈ ਪੰਜਾਬ ਟ੍ਰੇਡ ਕਮਿਸ਼ਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ ਵਲੋਂ ਕੀਤੀ ਗਈ। ਮੀਟਿੰਗ ਵਿਚ ਡੀ.ਐਸ.ਪੀ. ਨਵੀਨ ਕੁਮਾਰ, ਸੰਦੀਪ ਕੁਮਾਰ ਤਹਿਸੀਲਦਾਰ, ਦਾਰਾ ਸਿੰਘ ਟਰੇਡ ਕਮਿਸ਼ਨ ਰੂਪਨਗਰ, ਜਤਿਨ ਕਪੂਰ ਥਾਣਾ ਮੁਖੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਸਨ। ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਮੌਕੇ ਡੀ.ਐਸ.ਪੀ. ਨਵੀਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਪੱਧਰ ’ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਹੈ ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਆਪ ਦੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ ਨੇ ਕਿਹਾ ਕਿ ਵਪਾਰੀਆਂ ਦੀਆਂ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਮੌਕੇ ਤਹਿਸੀਲਦਾਰ ਸੰਦੀਪ ਕੁਮਾਰ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਮਿਸ਼ਨ ਨਾਲ ਮਿਲ ਕੇ ਕੰਮ ਕਰਦਿਆਂ ਹਰ ਇਕ ਮੁੱਦੇ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਸੰਤੋਖ ਸਹਿਗਲ, ਨਵੀਨ ਛਾਬਰਾ, ਮਨਪ੍ਰੀਤ ਸੈਣੀ, ਮਨੀਸ਼ ਕੁਮਾਰ, ਹਰਪ੍ਰੀਤ ਬੇਦੀ, ਪੰਕਜ ਕੁਮਾਰ, ਕੰਵਲ ਤੇ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਐਸ.ਐਨ.ਐਲ. ਵਲੋਂ ਭਾਰਤ ਨੈੱਟ ਰਾਹੀਂ ਸਵੈ-ਰੁਜ਼ਗਾਰ ਦੇ ਮੌਕੇ ਅਗਲੀ ਖ਼ਬਰ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਏਟਕ ਦੀ ਹੋਈ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।