10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪੰਜਾਬ ਸਰਕਾਰ ਵਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਰਾਖਵੇਂ ਅਹੁਦਿਆਂ ਦੀ ਸੂਚੀ ਜਾਰੀ-ਨਗਰ ਕੌਂਸਲ ਰੂਪਨਗਰ ਰਹੇਗੀ ਜਨਰਲ

ਅਜੀਤ ਡੈਸਕ 20-06-2026
ਰੂਪਨਗਰ, 19 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵਲੋਂ ਸੂਬੇ ਦੀਆਂ 102 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਦੇ ਅਹੁਦਿਆਂ ਲਈ ਰਾਖਵੇਂਕਰਨ ਸਬੰਧੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਕੁੱਝ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਦੇ ਅਹੁਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਮਹਿਲਾਵਾਂ ਲਈ ਰਾਖਵੇਂ ਰੱਖੇ ਗਏ ਹਨ ਜਦਕਿ ਬਾਕੀ ਸਥਾਨਕ ਸੰਸਥਾਵਾਂ ਵਿਚ ਪ੍ਰਧਾਨਾਂ ਦੀ ਚੋਣ ਜਨਰਲ ਸ਼੍ਰੇਣੀ ਵਿੱਚੋਂ ਕੀਤੀ ਜਾਵੇਗੀ। ਨੋਟੀਫਿਕੇਸ਼ਨ ਮੁਤਾਬਕ ਰੂਪਨਗਰ ਨਗਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਕਿਸੇ ਵੀ ਰਾਖਵੀਂ ਸ਼੍ਰੇਣੀ ਵਿਚ ਨਹੀਂ ਰੱਖਿਆ ਗਿਆ। ਇਸ ਨਾਲ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਨਗਰ ਕੌਂਸਲ ਰੂਪਨਗਰ ਦਾ ਅਗਲਾ ਪ੍ਰਧਾਨ ਜਨਰਲ ਸ਼੍ਰੇਣੀ ਵਿੱਚੋਂ ਹੀ ਚੁਣਿਆ ਜਾਵੇਗਾ। ਸਥਾਨਕ ਰਾਜਨੀਤਿਕ ਹਲਕਿਆਂ ਵਿਚ ਇਸ ਐਲਾਨ ਤੋਂ ਬਾਅਦ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਵੱਖ-ਵੱਖ ਧਿਰਾਂ ਵਲੋਂ ਪ੍ਰਧਾਨਗੀ ਦੀ ਦੌੜ ਲਈ ਆਪਣੀਆਂ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਨਗਰ ਕੌਂਸਲ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਨੂੰ ਲੈ ਕੇ ਚਰਚਾਵਾਂ ਵੀ ਗਰਮ ਹੋਣ ਲੱਗੀਆਂ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਨਗਰ ਕੌਂਸਲ ਰੂਪਨਗਰ ਨੂੰ ਆਪਣਾ ਨਵਾਂ ਪ੍ਰਧਾਨ, ਉਪ ਪ੍ਰਧਾਨ ਅਤੇ ਹੋਰ ਅਹੁਦੇਦਾਰ ਮਿਲ ਜਾਣਗੇ। ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਅਟਕੀ ਹੋਈ ਪ੍ਰਧਾਨਗੀ ਦੀ ਪ੍ਰਕਿਰਿਆ ਵੀ ਮੁਕੰਮਲ ਹੋਣ ਦੀ ਸੰਭਾਵਨਾ ਬਣ ਗਈ ਹੈ। ਸੂਬਾ ਸਰਕਾਰ ਦੇ ਇਸ ਫ਼ੈਸਲੇ ਨੂੰ ਸਥਾਨਕ ਸ਼ਹਿਰੀ ਪ੍ਰਸ਼ਾਸਨ ਵਿਚ ਨਵੀਂ ਚੁਣੀ ਹੋਈ ਲੀਡਰਸ਼ਿਪ ਨੂੰ ਜ਼ਿੰਮੇਵਾਰੀਆਂ ਸੌਂਪਣ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।