08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਭਾਰਤ ਦੀ ਪ੍ਰਾਚੀਨ ਯੋਗ ਪਰੰਪਰਾ ਅੱਜ ਵਿਸ਼ਵ ਪੱਧਰ ’ਤੇ ਵਿਸ਼ੇਸ਼ ਪਹਿਚਾਣ ਬਣਾਉਣ ਵਿਚ ਸਫ਼ਲ ਰਹੀ-ਹਰਜੋਤ ਬੈਂਸ

ਅਜੀਤ ਡੈਸਕ 22-06-2026


ਨੰਗਲ, 21 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ਼੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਲੋਕਾਂ ਨੂੰ ਯੋਗਾ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਭਾਰਤ ਦੀ ਪ੍ਰਾਚੀਨ ਯੋਗ ਪਰੰਪਰਾ ਅੱਜ ਵਿਸ਼ਵ ਪੱਧਰ ‘ਤੇ ਵਿਸ਼ੇਸ਼ ਪਛਾਣ ਬਣਾਉਣ ਵਿਚ ਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ, ਸਗੋਂ ਇਹ ਮਨੁੱਖ ਦੇ ਸਰੀਰ, ਮਨ ਅਤੇ ਆਤਮਾ ਨੂੰ ਸੰਤੁਲਿਤ ਕਰਨ ਵਾਲੀ ਇੱਕ ਸੰਪੂਰਨ ਜੀਵਨ ਸ਼ੈਲੀ ਹੈ, ਜਿਸਨੂੰ ਅਪਣਾਕੇ ਅਸੀਂ ਆਪਣੇ ਜੀਵਨ ਨੂੰ ਬਿਹਤਰ ਬਣਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਅੱਜ ਦੇ ਤਣਾਅ ਭਰੇ ਜੀਵਨ ਵਿਚ ਯੋਗਾ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ। ਯੋਗ ਅਭਿਆਸ ਨਾਲ ਨਾ ਸਿਰਫ਼ ਸਰੀਰਕ ਤੰਦਰੁਸਤੀ ਪ੍ਰਾਪਤ ਹੁੰਦੀ ਹੈ, ਸਗੋਂ ਮਾਨਸਿਕ ਸ਼ਾਂਤੀ ਵੀ ਮਿਲਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਸਿਰਫ਼ ਇੱਕ ਦਿਨ ਮਨਾਉਣ ਦੀ ਬਜਾਏ ਇਸਦੀ ਭਾਵਨਾ ਨੂੰ ਸਾਲ ਭਰ ਜਿਉਂਦਾ ਰੱਖਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਵਿਅਕਤੀ ਆਪਣੇ ਪਰਿਵਾਰ ਅਤੇ ਸਮਾਜ ਵਿਚ ਯੋਗਾ ਬਾਰੇ ਜਾਗਰੂਕਤਾ ਫੈਲਾਏ, ਤਾਂ ਜੋ ਇੱਕ ਸਿਹਤਮੰਦ ਅਤੇ ਖ਼ੁਸ਼ਹਾਲ ਸਮਾਜ ਦੀ ਨਿਰਮਾਣ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੀ ਸਿਹਤਮੰਦ ਪੰਜਾਬ ਦੀ ਸਥਾਪਨਾ ਲਈ ਵੱਖ-ਵੱਖ ਯਤਨ ਕਰ ਰਹੀ ਹੈ ਅਤੇ ਯੋਗਾ ਇਸ ਮਿਸ਼ਨ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਹਰਜੋਤ ਸਿੰਘ ਬੈਂਸ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਇਸ ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਸੰਕਲਪ ਲੈਣ ਕਿ ਉਹ ਖ਼ੁਦ ਵੀ ਯੋਗਾ ਕਰਨਗੇ ਅਤੇ ਹੋਰਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੇ ਜੀਵਨ ਵਿਚ ਯੋਗਾ ਨੂੰ ਅਪਣਾਏਗਾ, ਤਾਂ ਸਮਾਜ ਵਿਚ ਸਿਹਤ ਅਤੇ ਸਕਾਰਾਤਮਕਤਾ ਦਾ ਮਾਹੌਲ ਤਿਆਰ ਹੋਵੇਗਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ, ਤਾਂ ਜੋ ਪੰਜਾਬ ਨੂੰ ਇੱਕ ਤੰਦਰੁਸਤ ਅਤੇ ਪ੍ਰਗਤੀਸ਼ੀਲ ਰਾਜ ਬਣਾਇਆ ਜਾ ਸਕੇ।

ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਫਾਰਮ ਭਰਨ ਦਾ ਕੰਮ ਜਾਰੀ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਜੰਗਲਾਤ ਕਾਮੇ 26 ਨੂੰ ਵਣ ਮੰਤਰੀ ਦੇ ਹਲਕਾ ਭੋਆ ਵਿਖੇ ਕਰਨਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।