08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸੰਤ ਬਾਬਾ ਬਾਲ ਜੀ ਦਾ ਵਿਸ਼ਾਲ ਸਤਿਸੰਗ ਤੇ ਭੰਡਾਰਾ ਅੱਜ-ਸੰਗਤਾਂ ਵਿਚ ਭਾਰੀ ਉਤਸ਼ਾਹ

ਅਜੀਤ ਡੈਸਕ 22-06-2026


ਨੂਰਪੁਰ ਬੇਦੀ, 21 ਜੂਨ (ਹਰਦੀਪ ਸਿੰਘ ਢੀਂਡਸਾ)-ਸ੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ ਕਮੇਟੀ ਨੂਰਪੁਰ ਬੇਦੀ (ਕਾਂਗੜ ਰੋਡ) ਵਲੋਂ ਸੰਤ ਬਾਬਾ ਬਾਲ ਜੀ ਦੀ ਪਾਵਨ ਅਗਵਾਈ ਹੇਠ ਅੱਜ 22 ਜੂਨ ਨੂੰ ਵਿਸ਼ਾਲ ਸਤਿਸੰਗ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਵਿਚ ਸੰਤ ਬਾਬਾ ਬਾਲ ਜੀ ਸੰਗਤਾਂ ਨੂੰ ਆਤਮਿਕ ਗਿਆਨ, ਨਾਮ ਸਿਮਰਨ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦੇਣਗੇ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਤਿਸੰਗ ਦੌਰਾਨ ਭਜਨ-ਕੀਰਤਨ ਅਤੇ ਧਾਰਮਿਕ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਉਪਰੰਤ ਗੁਰੂ ਕਾ ਅਟੁੱਟ ਲੰਗਰ ਅਤੇ ਭੰਡਾਰਾ ਵੀ ਵਰਤਾਇਆ ਜਾਵੇਗਾ। ਸ੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ ਕਮੇਟੀ ਨੂਰਪੁਰ ਬੇਦੀ (ਕਾਂਗੜ ਰੋਡ) ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਸਤਿਸੰਗ ਦਾ ਲਾਭ ਪ੍ਰਾਪਤ ਕਰਨ ਅਤੇ ਮਹਾਰਾਜ ਜੀ ਦੇ ਅਸ਼ੀਰਵਾਦ ਹਾਸਲ ਕਰਨ। ਇਸ ਮੌਕੇ ਹਜ਼ਾਰ ਪ੍ਰਧਾਨ ਹੇਮੰਤ ਸੈਣੀ, ਬਲਰਾਮ ਸੈਣੀ, ਸੁਰਿੰਦਰ ਸੈਣੀ, ਧਰਮਪਾਲ ਸੈਣੀ, ਰੋਸ਼ਨ ਲਾਲ, ਚਰਨਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਸ ਪਾਵਨ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ਦੀ ਸੇਵਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਪਿਛਲੀ ਖ਼ਬਰ 23 ਜੂਨ ਨੂੰ ਹੋਵੇਗੀ ਨਗਰ ਕੌਂਸਲ ਰੂਪਨਗਰ ਦੀ ਪਹਿਲੀ ਮੀਟਿੰਗ, ਅਗਲੀ ਖ਼ਬਰ ਸ਼ੇਰ -ਏ -ਪੰਜਾਬ ਦੀ ਬਰਸੀ ਤੋਂ ਪਹਿਲਾਂ ਸ਼ਰਾਰਤੀ ਅਨਸਰਾਂ ਨੇ ਕੀਤੀ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨਤੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।