13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਫਾਸ਼ਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ

ਅਜੀਤ ਡੈਸਕ 23-06-2026
ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਦੀਆਂ ਖੱਬੀਆਂ ਪਾਰਟੀਆਂ ਦੇ ਸਾਂਝੇ ਮੰਚ ਫਾਸੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਐਤਵਾਰ ਨੂੰ ਰੂਪਨਗਰ ਸ਼ਹਿਰ ਵਿਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਰੋਸ ਮੁਜ਼ਾਹਰੇ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਤਹਿਸੀਲਦਾਰ ਸੁਰਿੰਦਰ ਪਾਲ ਸੰਧੂ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ। ਇਸ ਮੌਕੇ ਆਰ.ਐਮ.ਪੀ.ਆਈ. ਦੇ ਮੋਹਨ ਸਿੰਘ ਧਮਾਣਾ, ਸੀ.ਪੀ.ਆਈ. ਦੇ ਦਵਿੰਦਰ ਨੰਗਲੀ ਅਤੇ ਨਿਊ ਡੈਮੋਕਰੇਸੀ ਦੇ ਰਣਵੀਰ ਸਿੰਘ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਦਾ ਸੰਘੀ ਢਾਂਚਾ ਕਮਜ਼ੋਰ ਹੋ ਰਿਹਾ ਹੈ ਅਤੇ ਪੰਜਾਬ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਕਾਨੂੰਨ ਅਨੁਸਾਰ ਹੱਲ ਕਰਨ, ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਸੌਂਪਣ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਅਤੇ ਸਿਆਸੀ ਕੈਦੀਆਂ ਦੀ ਰਿਹਾਈ, ਮਹਿੰਗਾਈ ਅਤੇ ਕਾਲਾਬਾਜ਼ਾਰੀ ’ਤੇ ਕਾਬੂ ਪਾਉਣ ਅਤੇ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਵਧਦੀ ਮਹਿੰਗਾਈ, ਬੇਰੁਜ਼ਗਾਰੀ ਅਤੇ ਆਰਥਿਕ ਸੰਕਟ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਲੋਕ-ਪੱਖੀ ਨੀਤੀਆਂ ਅਪਣਾਉਣ ਦੀ ਮੰਗ ਕੀਤੀ। ਇਸ ਮੌਕੇ ਗੁਰਨੈਬ ਜੈਤੇਵਾਲ, ਰਮੇਸ਼ ਕੁਮਾਰ ਨੂਰਪੁਰ ਬੇਦੀ, ਸੁਖਵੀਰ ਸਿੰਘ ਸੁੱਖਾ, ਗੁਰਨਾਮ ਸਿੰਘ ਔਲਖ ਸਮੇਤ ਵੱਡੀ ਗਿਣਤੀ ਵਿਚ ਕਾਰਕੁਨ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਵਾਨਗੀ ਨਾਲ ਗੋਦ ਲਏ ਚੌਂਕ ਨੂੰ ਲੋਕ ਨਿਰਮਾਣ ਵਿਭਾਗ ਨੇ ਹੀ ਤੋੜਿਆ ਅਗਲੀ ਖ਼ਬਰ ਇੰਦਰਪਾਲ ਸਿੰਘ ਰਾਜੂ ਸਤਿਆਲ ਦੇ ਸਿਰ ਸਜ ਸਕਦਾ ਹੈ ਨਗਰ ਕੌਂਸਲ ਰੂਪਨਗਰ ਦੀ ਪ੍ਰਧਾਨਗੀ ਦਾ ਤਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।