19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੁੱਖ ਮੰਤਰੀ ਮਾਨ ਨੂੰ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਣਾ ਚਾਹੀਦਾ ਹੈ ਪੇਸ਼-ਗੋਗੀ

ਅਜੀਤ ਡੈਸਕ 24-06-2026
ਨੈਤਿਕਤਾ ਦੇ ਆਧਾਰ ‘ਤੇ ਅਸਤੀਫ਼ੇ ਦੀ ਕੀਤੀ ਮੰਗ
ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਨੈਤਿਕਤਾ ਦੇ ਆਧਾਰ ‘ਤੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵੀਡੀਓ ਦੀ ਜਾਂਚ ਕਰਵਾ ਕੇ ਸੱਚ ਲੋਕਾਂ ਸਾਹਮਣੇ ਲਿਆ ਦਿੱਤਾ ਹੈ। ਜਿਸ ਨਾਲ ਇਹ ਪਤਾ ਲੱਗ ਗਿਆ ਹੈ ਕਿ ਵੀਡੀਓ ਅਸਲੀ ਹਨ ਤੇ ਇਹ ਮਾੜਾ ਘਟਨਾਕ੍ਰਮ ਮੁੱਖ ਮੰਤਰੀ ਮਾਨ ਵਲੋਂ ਕੀਤਾ ਗਿਆ ਹੈ। ਇਸ ਲਈ ਹੁਣ ਉਨ੍ਹਾਂ ਨੂੰ ਆਪਣੇ ਅਹੁਦੇ ‘ਤੇ ਬਣੇ ਰਹਿਣਾ ਸੋਭਾ ਨਹੀਂ ਦਿੰਦਾ। ਗੋਗੀ ਨੇ ਕਿਹਾ ਕਿ ਖ਼ਾਲਸਾ ਪੰਥ ਬਖ਼ਸ਼ਣਹਾਰ ਹੈ। ਇਸ ਲਈ ਉਹ ਮੁੱਖ ਮੰਤਰੀ ਮਾਨ ਨੂੰ ਇਹ ਵੀ ਸਲਾਹ ਦਿੰਦੇ ਹਨ। ਕਿ ਉਹ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਭੁੱਲ ਬਖ਼ਸ਼ਾ ਲੈਣ ਅਤੇ ਆਪਣੀ ਹੈਂਕੜ ਨੂੰ ਛੱਡ ਦੇਣ।
ਪਿਛਲੀ ਖ਼ਬਰ ਲਖਣੋਂ ਵਿਖੇ ਨਿਰਮਾਣ ਅਧੀਨ ਮਕਾਨ ’ਚੋਂ 3.5 ਲੱਖ ਰੁਪਏ ਦੀ ਬਿਜਲੀ ਦੀ ਤਾਰ ਚੋਰੀ ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਸ਼ਿੰਗਾਰਾ ਸਿੰਘ ਐਸ.ਸੀ. ਵਿਭਾਗ ਬਲਾਕ ਰੂਪਨਗਰ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।