08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬਲਾਕ ਨੂਰਪੁਰ ਬੇਦੀ ’ਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਆਰੰਭ, 24 ਜੁਲਾਈ ਤੱਕ ਚੱਲੇਗੀ ਮੁਹਿੰਮ

ਅਜੀਤ ਡੈਸਕ 26-06-2026
ਨੂਰਪੁਰ ਬੇਦੀ, 25 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਨੂੰ ਸਹੀ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਬਲਾਕ ਨੂਰਪੁਰ ਬੇਦੀ ਵਿਚ ਕੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵਲੋਂ ਘਰ-ਘਰ ਜਾ ਕੇ ਯੋਗ ਵੋਟਰਾਂ ਦੇ ਗਣਨਾ ਫਾਰਮ ਭਰੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੋਟਰ ਸੂਚੀ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਅਬਿਆਣਾ ਖ਼ੁਰਦ ਦੇ ਬੀ.ਐਲ.ਓ. ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਅੱਜ ਪਿੰਡ ਦੇ ਵੱਖ-ਵੱਖ ਘਰਾਂ ਵਿਚ ਜਾ ਕੇ ਕਰੀਬ 20 ਗਣਨਾ ਫਾਰਮ ਭਰੇ ਗਏ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ, ਜਿਸ ਦੌਰਾਨ ਹਰ ਯੋਗ ਨਾਗਰਿਕ ਦੀ ਜਾਣਕਾਰੀ ਇਕੱਠੀ ਕਰਕੇ ਵੋਟਰ ਸੂਚੀ ਨੂੰ ਅੱਪਡੇਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਮੁੜ ਜਾਂਚ ਕੀਤੀ ਜਾ ਰਹੀ ਹੈ, ਜਿਸ ਕਾਰਨ ਪੁਰਾਣੇ ਰਿਕਾਰਡ ਦੀ ਤਸਦੀਕ ਅਤੇ ਨਵੀਆਂ ਐਂਟਰੀਆਂ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋ ਸਕੇ।
ਪਿਛਲੀ ਖ਼ਬਰ ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਤਕਨੀਕੀ ਗੱਲਬਾਤ-ਅੰਦਰਾਬੀ ਅਗਲੀ ਖ਼ਬਰ ਬਲਾਕ ਨੂਰਪੁਰ ਬੇਦੀ ’ਚ ਡੀ.ਏ.ਪੀ. ਤੇ ਯੂਰੀਆ ਖਾਦ ਦੀ ਕਿੱਲਤ ਕਾਰਨ ਕਿਸਾਨ ਪ੍ਰੇਸ਼ਾਨ-ਧਮਾਣਾ, ਸੈਣੀਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।