10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਡਾ. ਸਵਰਨਜੀਤ ਬੈਂਸ ਐਮ.ਪੀ.ਏ.ਪੀ. ਬਲਾਕ ਨੂਰਪੁਰ ਬੇਦੀ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 27-06-2026
ਨੂਰਪੁਰ ਬੇਦੀ, 26 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇੱਕ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਵਿਖੇ ਹੋਈ। ਮੀਟਿੰਗ ਵਿਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੀ ਸ਼ੁਰੂਆਤ ਦੌਰਾਨ ਬਲਾਕ ਪੱਧਰ ‘ਤੇ ਐਸੋਸੀਏਸ਼ਨ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਮੈਂਬਰਾਂ ਨਾਲ ਜੁੜੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਬਾਲੀ ਨੇ ਜਥੇਬੰਦੀ ਵਲੋਂ ਆਉਣ ਵਾਲੇ ਸਮੇਂ ਵਿਚ ਸੈਮੀਨਾਰਾਂ ਅਤੇ ਹੋਰ ਵੱਡੇ ਸਮਾਗਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਸਾਬਕਾ ਬਲਾਕ ਪ੍ਰਧਾਨ ਡਾ. ਸਵਰਨਜੀਤ ਬੈਂਸ ਨੂੰ ਸਰਬਸੰਮਤੀ ਨਾਲ ਜਥੇਬੰਦੀ ਦਾ ਬਲਾਕ ਨੂਰਪੁਰ ਬੇਦੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਨਿਯੁਕਤੀ ਉਪਰੰਤ ਡਾ ਬੈਂਸ ਨੇ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਇਸ ਮੌਕੇ ਸੂਬਾ ਕਮੇਟੀ ਮੈਂਬਰ ਡਾ. ਗੁਰਮੀਤ ਸਿੰਘ, ਬਲਾਕ ਪ੍ਰਧਾਨ ਡਾ. ਗੁਰਪਾਲ ਚੌਧਰੀ, ਕਮਲਜੀਤ ਸੈਣੀ, ਸੰਤੋਖ ਸੈਣੀ, ਨਰੇਸ਼ ਰੀਹਲ, ਚਰਨਦਾਸ ਭੂੰਬਲਾ, ਧਰਵਿੰਦਰ ਗੋਨੀ, ਡਾ. ਡੀ.ਕੇ., ਬਲਵਿੰਦਰ ਕੁਮਾਰ, ਡਾ. ਰਾਮ ਨਲਹੋਟੀ, ਸੁਨੀਲ ਕੁਮਾਰ, ਰਾਮ ਕੁਮਾਰ ਬੱਬੂ, ਜਸਵਿੰਦਰ ਚੋਪੜਾ, ਗੁਰਨਾਮ ਸਰਥਲੀ, ਰਾਜੀਵ ਕੁਮਾਰ, ਹਰਜਿੰਦਰ ਕੁਮਾਰ, ਪਵਨ ਕੁਮਾਰ, ਜੁਨੈਦ ਖਾਨ, ਅਸ਼ਵਨੀ ਕੁਮਾਰ ਅਤੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜਾਨਾਂ ਜੋਖ਼ਮ ’ਚ ਪਾ ਕੇ ਨਹਿਰਾਂ ਵਿਚ ਛਾਲਾਂ ਮਾਰ ਕੇ ਨਹਾਉਦੇਂ ਨੌਜਵਾਨ, ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਵੋਟਰ ਸੂਚੀ ਸੁਧਾਈ ਤਹਿਤ ਐਨੂਮਰੇਸ਼ਨ ਫਾਰਮ ਵੰਡ ਮੁਹਿੰਮ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।