10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਰਪੰਚ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਅਜੀਤ ਡੈਸਕ 27-06-2026
ਸ੍ਰੀ ਚਮਕੌਰ ਸਾਹਿਬ, 26 ਜੂਨ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਪੰਚਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦੇ ਕੀਤੇ ਐਲਾਨ ਉਪਰੰਤ ਸਰਪੰਚ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਇਤਿਹਾਸਕ ਸਾਬਿਤ ਹੋਵੇਗਾ। ਸਰਪੰਚ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ ਨੇ ਕਿਹਾ ਕਿ ਇਮਾਨਦਾਰੀ ਨਾਲ ਪਿੰਡਾਂ ਦੇ ਵਿਕਾਸ ਕਰਵਾਉਣ ਵਾਲੇ ਸਰਪੰਚਾਂ ਲਈ ਇਹ ਬਹੁਤ ਵੱਡੀ ਰਾਹਤ ਵਾਲਾ ਫੈਸਲਾ ਹੈ। ਇਸ ਨਾਲ ਸਰਪੰਚ ਹੁਣ ਹੋਰ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਪਰਮਜੀਤ ਸਿੰਘ ਪੰਮਾਂ ਸਰਪੰਚ ਭੂਰੜੇ, ਸੱਜਣ ਸਿੰਘ ਸਰਪੰਚ ਟੱਪਰੀਆਂ ਅਮਰ ਸਿੰਘ, ਮਨਪ੍ਰੀਤ ਸਿੰਘ ਸਰਪੰਚ ਰੌਲੂਮਾਜਰਾ, ਮਲਕੀਤ ਸਿੰਘ ਸਰਪੰਚ ਸੈਦਪੁਰ, ਸੁਰਿੰਦਰ ਸਿੰਘ ਸਰਪੰਚ ਅਟਾਰੀ, ਜਤਿੰਦਰ ਸਿੰਘ ਸਰਪੰਚ ਬੇਲਾ, ਹਰਪ੍ਰੀਤ ਸਿੰਘ ਸਰਪੰਚ ਚੂਹੜਮਾਜਰਾ ਆਦਿ ਵੀ ਹਾਜ਼ਰ ਸਨ
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕਰਕੇ ਭੱਜੀ ‘ਆਪ’ ਸਰਕਾਰ ਅਗਲੀ ਖ਼ਬਰ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਸਮਾਂ ਤਬਦੀਲ ਦਫ਼ਤਰੀ ਸਮਾਂ 1 ਜੁਲਾਈ ਤੋਂ ਮੁੜ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।