09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬਿੰਦਰਖ ਦੇ ਫ਼ੌਜੀ ਜਵਾਨ ਸਰਬਜੀਤ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 27-06-2026
ਪੁਰਖਾਲੀ, 26 ਜੂਨ (ਅੰਮ੍ਰਿਤਪਾਲ ਸਿੰਘ ਬੰਟੀ)-ਮਾਤ ਭੂਮੀ ਦੀ ਰੱਖਿਆ ਕਰਦਿਆਂ 24 ਪੰਜਾਬ ਆਰਮਡ ਰੈਜੀਮੈਂਟ ਦੇ ਜਵਾਨ ਸਰਬਜੀਤ ਸਿੰਘ ਬਿੰਦਰਖ (27) ਜੋ ਕਿ ਸਿਆਚਨ (ਗਲੇਸ਼ੀਅਰ) ਵਿਖੇ ਸ਼ਹੀਦ ਹੋ ਗਏ ਸਨ, ਉਨ੍ਹਾਂ ਦਾ ਆਤਮਿਕ ਸ਼ਾਂਤੀ ਲਈ ਰਖਾਏ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਧੰਨ-ਧੰਨ ਬਾਬਾ ਅਮਰਨਾਥ ਜੀ ਬਿੰਦਰਖ ਪਾਏ ਗਏ। ਇਸ ਮੌਕੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਨਿਹਾਲ ਕੀਤਾ ਗਿਆ, ਇਸ ਉਪਰੰਤ ਸ਼ਹੀਦ ਸਰਬਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ, ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ਼ਹੀਦ ਸਰਬਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਇਸ ਮੌਕੇ ਵਿਧਾਇਕ ਚੱਡਾ ਨੇ ਕਿਹਾ ਕਿ ਸ਼ਹੀਦ ਸਰਬਜੀਤ ਸਿੰਘ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾਵੇਗਾ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਦੇਸ਼ ਲਈ ਜਾਨ ਵਾਰਨ ਵਾਲੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਸ਼ਹੀਦ ਸਰਬਜੀਤ ਸਿੰਘ ਦੇ ਪਰਿਵਾਰ ਨੂੰ ਵੀ ਇੱਕ ਕਰੋੜ ਰੁਪਏ ਦੀ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਬਿੰਦਰਖ ਵਿਖੇ ਸ਼ਹੀਦ ਸਰਬਜੀਤ ਸਿੰਘ ਦੀ ਯਾਦਗਾਰ ਵੀ ਬਣਾਈ ਜਾਵੇਗੀ। ਇਸ ਮੌਕੇ ਐਮ ਪੀ ਮਾਲਵਿੰਦਰ ਸਿੰਘ ਕੰਗ, ਬਾਬਾ ਗੁਰਬਚਨ ਸਿੰਘ ਲੰਗਰਾਂ ਵਾਲੇ, ਹਲਕਾ ਇੰਚਾਰਜ ਖਰੜ ਰਵਿੰਦਰ ਸਿੰਘ ਖੇੜਾ, ਯੂਥ ਕਾਂਗਰਸ ਦੇ ਸਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ, ਜਥੇਦਾਰ ਜਰਨੈਲ ਸਿੰਘ ਔਲਖ, ਭਾਜਪਾ ਆਗੂ ਚੌਧਰੀ ਇਸ਼ੂਪਾਲ ਸਿੰਘ ਅਤੇ ਅਵਤਾਰ ਸਿੰਘ ਪੱਪੀ ਵਲੋਂ ਸ਼ਹੀਦ ਸਰਬਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਐਸ. ਜੀ. ਪੀ. ਸੀ. ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਪਰਿਵਾਰ ਨੂੰ ਕਮੇਟੀ ਵਲੋਂ 31000 ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਫ਼ੌਜ ਦੇ ਆਏ ਜਵਾਨਾਂ ਵਲੋਂ ਸ਼ਹੀਦ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਸਿਰਪਾਓ ਭੇਟ ਕੀਤੇ ਗਏ। ਇਸ ਮੌਕੇ ਸ਼ਹੀਦ ਦੇ ਤਾਇਆ ਸੁਖਵਿੰਦਰ ਸਿੰਘ ਬਿੰਦਰਖ ਵਲੋਂ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪੰਚਾਇਤ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਬਲਾਕ ਸੰਮਤੀ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ, ਬਲਵੰਤ ਸਿੰਘ ਗਿੱਲ, ਬਿੱਟੂ ਬਾਜਵਾ, ਕਾਲਾ ਚਕਲਾ, ਕਾਂਗਰਸੀ ਆਗੂ ਲਖਵੰਤ ਸਿੰਘ ਹਿਰਦਾਪੁਰੀ, ਬਲਾਕ ਸੰਮਤੀ ਮੈਂਬਰ ਰਣਧੀਰ ਸਿੰਘ, ਸੁਖਵਿੰਦਰ ਸਿੰਘ ਗਿੱਲ, ਸੁਰਮੁੱਖ ਸਿੰਘ ਸਰਪੰਚ, ਦਿਲਬਰ ਸਿੰਘ ਪੁਰਖਾਲੀ, ਰਜਿੰਦਰ ਸਿੰਘ ਹਰੀਪੁਰ, ਭੁਪਿੰਦਰ ਸਿੰਘ ਬਿੰਦਰਖ, ਜਥੇਦਾਰ ਬਹਾਦਰ ਸਿੰਘ, ਪ੍ਰਿਤਪਾਲ ਸਿੰਘ ਲੱਕੀ, ਰਣਜੀਤ ਸਿੰਘ, ਰਣਜੋਧ ਸਿੰਘ ਊਧਮ ਸਿੰਘ, ਪ੍ਰਗਟ ਸਿੰਘ, ਸੋਹਣ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਹੋਰ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕਬੀਰ ਜੈਅੰਤੀ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਅੱਜ ਹੋਵੇਗਾ ਸ਼ੁਰੂ ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਦੇ ਪਿੰਡਾਂ ’ਚ ਐੱਸ.ਆਈ.ਆਰ. ਮੁਹਿੰਮ ਨੂੰ ਲੈ ਕੇ ਬੀ.ਐਲ.ਓਜ਼. ਡਟੇ-ਸੁਪਰਵਾਈਜ਼ਰ ਅਨਿਲ ਕੁਮਾਰ ਨੇ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।