09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਦੇ ਗ੍ਰਹਿ ਵਿਖੇ ‘ਕੈਰੀ ਆਨ ਜੱਟਾ 4’ ਦੀ ਟੀਮ ਦਾ ਨਿੱਘਾ ਸਵਾਗਤ

ਅਜੀਤ ਡੈਸਕ 27-06-2026
ਰੂਪਨਗਰ, 26 ਜੂਨ (ਸਤਨਾਮ ਸਿੰਘ ਸੱਤੀ)-ਬਹੁਚਰਚਿਤ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 4’ ਦੀ ਸਮੁੱਚੀ ਟੀਮ ਨੇ ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਆਗੂ ਅਤੇ ਸਮਾਜ ਸੇਵੀ ਅਜੈਵੀਰ ਸਿੰਘ ਲਾਲਪੁਰਾ ਨੇ ਫ਼ਿਲਮ ਨਾਲ ਜੁੜੇ ਕਲਾਕਾਰਾਂ ਅਤੇ ਟੀਮ ਮੈਂਬਰਾਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬੀ ਫ਼ਿਲਮ ਜਗਤ ਦੇ ਪ੍ਰਸਿੱਧ ਅਦਾਕਾਰ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਪ੍ਰਸਿੱਧ ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ ਦੀ ਸਮੁੱਚੀ ਕਾਸਟ ਤੇ ਕਰੂ ਮੈਂਬਰ ਹਾਜ਼ਰ ਸਨ। ਮਿਲਣੀ ਦੌਰਾਨ ਪੰਜਾਬੀ ਸਿਨੇਮਾ ਦੇ ਵਿਕਾਸ, ਨੌਜਵਾਨ ਪੀੜ੍ਹੀ ਨੂੰ ਸਭਿਆਚਾਰ ਨਾਲ ਜੋੜਨ ਅਤੇ ਪੰਜਾਬੀ ਭਾਸ਼ਾ ਤੇ ਵਿਰਾਸਤ ਨੂੰ ਵਿਸ਼ਵ ਪੱਧਰ ’ਤੇ ਪ੍ਰਮੋਟ ਕਰਨ ਵਿਚ ਫ਼ਿਲਮਾਂ ਦੀ ਭੂਮਿਕਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬੀ ਫ਼ਿਲਮ ਇੰਡਸਟਰੀ ਆਪਣੀ ਮਾਂ-ਬੋਲੀ, ਸਭਿਆਚਾਰ ਅਤੇ ਵਿਰਾਸਤ ਨੂੰ ਦੇਸ਼-ਵਿਦੇਸ਼ ਵਿਚ ਮਾਣ ਦਿਵਾਉਣ ਲਈ ਸ਼ਲਾਘਾਯੋਗ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਲਾਕਾਰ ਆਪਣੀ ਮਿਹਨਤ ਅਤੇ ਪ੍ਰਤਿਭਾ ਦੇ ਬਲਬੂਤੇ ਪੰਜਾਬ ਦਾ ਨਾਮ ਵਿਸ਼ਵ ਭਰ ਵਿਚ ਰੌਸ਼ਨ ਕਰ ਰਹੇ ਹਨ। ਇਕਬਾਲ ਸਿੰਘ ਲਾਲਪੁਰਾ ਨੇ ਵੀ ਫ਼ਿਲਮ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਲਾਕਾਰ ਸਮਾਜ ਦਾ ਅਹਿਮ ਹਿੱਸਾ ਹੁੰਦੇ ਹਨ, ਜੋ ਆਪਣੀ ਕਲਾ ਰਾਹੀਂ ਲੋਕਾਂ ਨੂੰ ਜੋੜਨ ਅਤੇ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦਾ ਮਹੱਤਵਪੂਰਨ ਕੰਮ ਕਰਦੇ ਹਨ। ਉਨ੍ਹਾਂ ਨੇ ਫ਼ਿਲਮ ਦੀ ਰਿਕਾਰਡਤੋੜ ਸਫ਼ਲਤਾ ਅਤੇ ਸਮੂਹ ਕਲਾਕਾਰਾਂ, ਨਿਰਮਾਤਾਵਾਂ, ਨਿਰਦੇਸ਼ਕਾਂ ਅਤੇ ਤਕਨੀਕੀ ਟੀਮ ਦੇ ਉੱਜਵਲ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
ਪਿਛਲੀ ਖ਼ਬਰ ਇਕੋ ਰਾਤ ਦੋ ਪਿੰਡਾਂ ਦੇ ਗੁਰੂ ਘਰਾਂ ’ਚ ਚੋਰੀ ਅਗਲੀ ਖ਼ਬਰ ਐਨ. ਆਰ. ਆਈ. ਤੇ ਫ਼ੌਜੀ ਵੀਰਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।