29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਵਿਦੇਸ਼ ਭੇਜਣ ਦੇ ਨਾਂ ’ਤੇ 64.39 ਲੱਖ ਦੀ ਠੱਗੀ

ਅਜੀਤ ਡੈਸਕ 30-06-2026
ਚੰਡੀਗੜ੍ਹ, 29 ਜੂਨ (ਕਪਿਲ ਵਧਵਾ)- ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਚੰਡੀਗੜ੍ਹ ਪੁਲਿਸ ਨੇ ਇਕ ਇਮੀਗ੍ਰੇਸ਼ਨ ਏਜੰਟ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸੈਕਟਰ-34 ਥਾਣਾ ਪੁਲਿਸ ਨੇ ਸੈਕਟਰ-34 (ਸੀ) ਚੰਡੀਗੜ੍ਹ ਦੀ ਰਹਿਣ ਵਾਲੀ ਇਕ ਮਹਿਲਾ ਤੇ ਹੋਰ ਪੀੜਤਾਂ ਦੀ ਸ਼ਿਕਾਇਤ ’ਤੇ ਪਿੰਡ ਭਗੋਵਾਲ, ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਵਰਿੰਦਰ ਸਿੰਘ ਅਤੇ ਉਸ ਦੇ ਹੋਰ ਸਾਥੀਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕੀਤੀ ਹੈ। ਸ਼ਿਕਾਇਤਕਰਤਾਵਾਂ ਨੇ ਦੋਸ਼ ਲਗਾਇਆ ਹੈ ਕਿ ਮੁਲਜ਼ਮਾਂ ਨੇ ਉਨ੍ਹਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੁੱਲ 64 ਲੱਖ 39 ਹਜ਼ਾਰ 400 ਰੁਪਏ ਹੜੱਪ ਲਏ ਪਰ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਮੁਲਜ਼ਮਾਂ ਦੀ ਭੂਮਿਕਾ, ਲੈਣ-ਦੇਣ ਤੇ ਠੱਗੀ ਦੇ ਪੂਰੇ ਨੈੱਟਵਰਕ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਭਾਉਵਾਲ ਵਿਖੇ ਦਸਤਾਰ ਸਿਖਲਾਈ ਕੈਂਪ ਆਰੰਭ ਅਗਲੀ ਖ਼ਬਰ ਸਤਿਗੁਰੂ ਸੰਤ ਕਬੀਰ ਦੀ ਕਲਿਆਣਕਾਰੀ ਬਾਣੀ ਨੇ ਸਭਨਾਂ ਨੂੰ ਸਦਉਪਦੇਸ਼ ਦਿੱਤਾ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।