29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਵੋਟਰ ਸੂਚੀ ਦੀ ਐਸ.ਆਈ.ਆਰ. ਤਹਿਤ ਜ਼ਿਲ੍ਹੇ ’ਚ 100 ਫ਼ੀਸਦੀ ਗਣਨਾ ਫਾਰਮ ਦੀ ਹੋਈ ਵੰਡ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 30-06-2026
ਰੂਪਨਗਰ, 29 ਜੂਨ (ਗੁਰਪ੍ਰੀਤ ਸਿੰਘ ਹੁੰਦਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਪ੍ਰਕਿਰਿਆ, ਬੀਤੀ 25 ਜੂਨ ਤੋਂ ਆਰੰਭ ਹੋ ਚੁੱਕੀ ਹੈ ਅਤੇ ਜ਼ਿਲ੍ਹਾ ਰੂਪਨਗਰ ਵਿਖੇ 696 ਬੀ.ਐਲ.ਓਜ਼ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਅ ਰਹੇ ਹਨ। ਇਹ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣ ਅਤੇ ਫਾਰਮ ਨੂੰ ਭਰਵਾਉਣ ਦੀ ਇਹ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ ਅਤੇ ਜ਼ਿਲ੍ਹਾ ਰੂਪਨਗਰ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿਚ ਵੋਟਰਾਂ ਨੂੰ 100 ਫ਼ੀਸਦੀ ਗਣਨਾ ਫਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਿਹੜੇ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐਲ.ਓਜ਼ ਬਾਰੇ ਜਾਣਕਾਰੀ ਹਾਸਲ ਕਰਨ ਤੇ ਉਨ੍ਹਾਂ ਨਾਲ ਰਾਬਤਾ ਕਾਇਮ ਕਰਕੇ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਤਰਜੀਹ ਦੇ ਅਧਾਰ ਉੱਤੇ ਮੁਕੰਮਲ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਲੋਂ ਵੀ ਇਸ ਕਾਰਜ ਚ ਸਹਿਯੋਗ ਦੇਣ ਲਈ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ, ਆਪਣੀ ਵੋਟ ਬਣਵਾਉਣ ਤੋਂ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ. ਨਾਲ ਸਬੰਧਤ ਕਿਸੇ ਵੀ ਕਿਸਮ ਦੀ ਸ਼ਿਕਾਇਤ, ਸੁਝਾਅ ਜਾਂ ਜਾਣਕਾਰੀ ਲਈ ਨਾਗਰਿਕ ਭਾਰਤ ਚੋਣ ਕਮਿਸ਼ਨ ਦੇ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਡੇਚਲਵਾਲ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬਾਲਗ ਵਿਅਕਤੀ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਵਿਅਕਤੀ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿਚ ਦਰਜ ਨਾ ਹੋ ਸਕੇ।
ਪਿਛਲੀ ਖ਼ਬਰ ਸਵ. ਨਰਿੰਦਰ ਸਿੰਘ ਸਿੱਟਾ ਦੀ ਯਾਦ ’ਚ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਅਹੁਦਿਆਂ ਲਈ ਤਿਆਰ ਕਰਨ ਲਈ ਪ੍ਰਸ਼ੰਸਾਯੋਗ ਉਪਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।