07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਯੂਰੀਆ ਤੇ ਡਾਇਆ ਖ਼ਾਦ ਦੀ ਕਿੱਲਤ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ’ਚ ਭਾਰੀ ਰੋਸ- ਪਰਾਸ਼ਰ

ਅਜੀਤ ਡੈਸਕ 03-07-2026
ਸ਼੍ਰੀ ਅਨੰਦਪੁਰ ਸਾਹਿਬ, 2 ਜੁਲਾਈ (ਜੇ ਐਸ ਨਿੱਕੂਵਾਲ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨੂੰ ਯੂਰੀਆ ਤੇ ਡਾਇਆ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਮੁੱਖ ਬੁਲਾਰੇ ਬਲਰਾਮ ਪਰਾਸ਼ਰ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਕੀਤਾ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਅੰਨਦਾਤਾ ਦੋਹਰੀ ਮਾਰ ਝੱਲ ਰਿਹਾ ਹੈ।ਇੱਕ ਪਾਸੇ ਮੌਸਮ ਦੀ ਮਾਰ ਹੈ ਅਤੇ ਦੂਜੇ ਪਾਸੇ ਡਾਇਆ ਖਾਦ ਨਾ ਮਿਲਣ ਕਰਕੇ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਖਾਦ ਦੀ ਕਾਲਾਬਾਜ਼ਾਰੀ ਜ਼ੋਰਾਂ ‘ਤੇ ਹੈ। ਪਰਾਸ਼ਰ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਉਲਟ, ਕਿਸਾਨਾਂ ਨੂੰ ਖੇਤੀ ਲਈ ਲੋੜੀਂਦੀ ਅੱਠ ਘੰਟੇ ਬਿਜਲੀ ਸਪਲਾਈ ਵੀ ਨਸੀਬ ਨਹੀਂ ਹੋ ਰਹੀ, ਜਿਸ ਕਾਰਨ ਝੋਨੇ ਦੀ ਪਾਲਣ-ਪੋਸਣ ਔਖੀ ਹੋ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਜਲਦੀ ਧਿਆਨ ਨਹੀਂ ਦਿੱਤਾ ਗਿਆ ਤਾਂ ਭਾਜਪਾ ਵਲੋਂ ਕਿਸਾਨਾਂ ਦੇ ਹੱਕ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।

02ਆਰਪੀਆਰ27
ਬਲਰਾਮ ਪਰਾਸ਼ਰ
ਪਿਛਲੀ ਖ਼ਬਰ ਕੁਲਦੀਪ ਕੌਰ ਦਾ ਅੰਤਿਮ ਸੰਸਕਾਰ, ਵੱਖ-ਵੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼: ਐੱਸ. ਪੀ. ਇਕਬਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।