07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਕੁਲਦੀਪ ਕੌਰ ਦਾ ਅੰਤਿਮ ਸੰਸਕਾਰ, ਵੱਖ-ਵੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

ਅਜੀਤ ਡੈਸਕ 03-07-2026
ਰੂਪਨਗਰ, 2 ਜੁਲਾਈ (ਸਤਨਾਮ ਸਿੰਘ ਸੱਤੀ)-ਸੇਵਾ ਮੁਕਤ ਡੀ. ਡੀ. ਪੀ. ਓ. ਰਣਜੀਤ ਸਿੰਘ ਬੈਂਸ, ਇੰਦਰਜੀਤ ਸਿੰਘ ਬੈਂਸ (ਯੂ.ਐੱਸ.ਏ.) ਅਤੇ ਕਰਮਜੀਤ ਸਿੰਘ ਬੈਂਸ ਦੇ ਮਾਤਾ ਅਤੇ ਸਵਰਗਵਾਸੀ ਸੂਬੇਦਾਰ ਮੇਜਰ ਹਰਚਰਨ ਸਿੰਘ ਬੈਂਸ ਦੀ ਧਰਮਪਤਨੀ ਕੁਲਦੀਪ ਕੌਰ ਦਾ ਅੰਤਿਮ ਸਸਕਾਰ ਅੱਜ ਗਊਸ਼ਾਲਾ ਰੋਡ ਸਥਿਤ ਸ਼ਮਸ਼ਾਨ ਘਾਟ, ਰੂਪਨਗਰ ਵਿਖੇ ਨਮ ਅੱਖਾਂ ਨਾਲ ਕਰ ਦਿੱਤਾ ਗਿਆ। ਅੰਤਿਮ ਰਸਮਾਂ ਦੌਰਾਨ ਸੇਵਾ ਮੁਕਤ ਡੀ.ਡੀ.ਪੀ.ਓ. ਰਣਜੀਤ ਸਿੰਘ ਬੈਂਸ, ਇੰਦਰਜੀਤ ਸਿੰਘ ਬੈਂਸ (ਯੂ.ਐਸ.ਏ.) ਅਤੇ ਕਰਮਜੀਤ ਸਿੰਘ ਬੈਂਸ ਨੇ ਆਪਣੀ ਮਾਤਾ ਦੀ ਚਿਖਾ ਨੂੰ ਅਗਨੀ ਭੇਟ ਕੀਤੀ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਸ਼ੁਭਚਿੰਤਕਾਂ ਸਮੇਤ ਵੱਡੀ ਗਿਣਤੀ ਵਿਚ ਸਿਆਸੀ, ਧਾਰਮਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਖੇਤਰ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬੈਂਸ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਸ੍ਰੀਮਤੀ ਕੁਲਦੀਪ ਕੌਰ ਦਾ ਵਿਛੋੜਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਸਮੂਹ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀ ਅਤੇ ਪ੍ਰਸ਼ਾਸਨਿਕ ਖੇਤਰ ਨਾਲ ਜੁੜੀਆਂ ਅਨੇਕਾਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਇਲਾਕਾ ਨਿਵਾਸੀਆਂ ਨੇ ਅੰਤਿਮ ਵਿਦਾਈ ਸਮਾਗਮ ਵਿਚ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

02ਆਰਪੀਆਰ25
ਕੁਲਦੀਪ ਕੌਰ ਦੀ ਫਾਈਲ ਫੋਟੋ।
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਯੂਰੀਆ ਤੇ ਡਾਇਆ ਖ਼ਾਦ ਦੀ ਕਿੱਲਤ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ’ਚ ਭਾਰੀ ਰੋਸ- ਪਰਾਸ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।