05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਵਾਲੇ ਬੱਚਿਆਂ ਦਾ ਸਨਮਾਨ

ਅਜੀਤ ਡੈਸਕ 05-07-2026

ਨੂਰਪੁਰ ਬੇਦੀ, 4 ਜੁਲਾਈ (ਹਰਦੀਪ ਸਿੰਘ ਢੀਂਡਸਾ)-ਸਿੱਖਿਆ ਵਿਭਾਗ ਵਲੋਂ ਲਈ ਜਾਣ ਵਾਲੀ ਵਜ਼ੀਫ਼ਾ ਪ੍ਰੀਖਿਆ ਪੀ.ਐਸ.ਟੀ.ਐਸ.ਈ. ਦੇ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਹਾਈ ਸਕੂਲ ਰਾਏਪੁਰ ਦੇ ਵਿਦਿਆਰਥੀਆਂ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ। ਇਸ ਬਾਰੇ ਦੱਸਦਿਆਂ ਸਕੂਲ ਮੁਖੀ ਸ੍ਰੀਮਤੀ ਸੀਮਾ ਦੇਵੀ ਨੇ ਕਿਹਾ ਕਿ ਵਿਭਾਗ ਵਲੋਂ ਜੋ ਵਜ਼ੀਫ਼ਾ ਪ੍ਰੀਖਿਆ ਲਈ ਜਾਂਦੀ ਹੈ, ਉਸ ਦੇ ਵਿਚ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸਾਡੇ ਸਕੂਲ ਦੇ ਛੇ ਬੱਚਿਆਂ ਆਰਵ ਭਾਰਦਵਾਜ, ਆਇਸ਼ਾ ਖ਼ਾਨ, ਮਨਰੀਤ ਕੌਰ, ਇਸ਼ਮੀਤ ਕੌਰ, ਪਨਵ ਸ਼ਰਮਾ ਅਤੇ ਮਨਜੋਤ ਸਿੰਘ ਨੇ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ। ਸਕੂਲ ਮੁਖੀ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਪੂਰੇ ਰੋਪੜ ਜ਼ਿਲ੍ਹੇ ਵਿਚ 26 ਬੱਚਿਆਂ ਵਿਚੋਂ ਸਭ ਤੋਂ ਵੱਧ 6 ਬੱਚੇ ਰਾਏਪੁਰ ਸਕੂਲ ਦੇ ਹਨ। ਇਹਨਾਂ ਬੱਚਿਆਂ ਨੂੰ ਸਵੇਰ ਦੀ ਸਭਾ ਵਿਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਲਦੀਪ ਗਿੱਲ ਨੇ ਬਾਕੀ ਬੱਚਿਆਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਬਾਕੀ ਬੱਚੇ ਵੀ ਇਨ੍ਹਾਂ ਵਾਂਗ ਮਿਹਨਤ ਕਰਨ ਅਤੇ ਹੋਰ ਪ੍ਰਾਪਤੀਆਂ ਕਰਨ। ਸਕੂਲ ਦੀ ਇਸ ਵੱਡੀ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਬੀ.ਐਨ.ਓ. ਜਗਤਾਰ ਸਿੰਘ ਅਤੇ ਡੀ.ਐਸ.ਐਮ. ਵਰਿੰਦਰ ਸ਼ਰਮਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਣਜੀਤ ਸਿੰਘ ਅਤੇ ਮੈਂਬਰਾਂ ਵਲੋਂ ਸਕੂਲ ਮੁਖੀ, ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਮਨਮੋਹਨ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਸੁਖਦੇਵ ਸਿੰਘ, ਹਰਪ੍ਰੀਤ ਕੌਰ, ਮਨਦੀਪ ਸਿੰਘ ਹਰਜਾਪ ਕੌਰ ਹਾਜ਼ਰ ਸਨ।

ਪਿਛਲੀ ਖ਼ਬਰ ਬਿਜਲੀ ਵਿਭਾਗ ਦੀ ਟੀਮ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੇਰ ਰਾਤ ਬਹਾਲ ਕੀਤੀ ਬਿਜਲੀ ਦੀ ਸਪਲਾਈ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।