09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਵਣ ਮਹਾਂ-ਉਤਸਵ ਮਨਾਇਆ

ਅਜੀਤ ਡੈਸਕ 06-07-2026
ਬੇਲਾ, 5 ਜੁਲਾਈ (ਮਨਜੀਤ ਸਿੰਘ ਸੈਣੀ)-ਖ਼ਾਲਸਾ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਜੰਡ ਸਾਹਿਬ ਵਿਖੇ ਵਾਤਾਵਰਣ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਵਣ- ਮਹਾਂ ਉਤਸਵ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਸਰਗਰਮ ਭਾਗ ਲੈਂਦਿਆਂ ਸਕੂਲ ਦੇ ਅੰਦਰ ਬਣੇ ਪਾਰਕਾਂ ਦੀ ਸਾਫ਼- ਸਫ਼ਾਈ ਕੀਤੀ ਅਤੇ ਵੱਖ-ਵੱਖ ਕਿਸਮਾਂ ਦੇ ਫਲਦਾਰ, ਛਾਂਦਾਰ ਅਤੇ ਫੁੱਲਾਂ ਵਾਲੇ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੇ ਵਣ ਮਹਾਂ- ਉਤਸਵ ਨਾਲ ਸੰਬੰਧਿਤ ਸੁੰਦਰ ਪੋਸਟਰ ਅਤੇ ਚਾਰਟ ਵੀ ਤਿਆਰ ਕੀਤੇ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਕਵਿਤਾਵਾਂ ਅਤੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੇ ਰੁੱਖਾਂ ਦੀ ਸੰਭਾਲ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੰਕਲਪ ਵੀ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਡਿੰਪਲ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਧਰਤੀ ਦਾ ਅਨਮੋਲ ਧਨ ਹਨ। ਵੱਧ ਰਹੇ ਤਾਪਮਾਨ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਅਤੇ ਉਨਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਰੁੱਖ ਨਾ ਸਿਰਫ਼ ਮਨੁੱਖਾਂ ਨੂੰ ਸ਼ੁੱਧ ਹਵਾ ਅਤੇ ਛਾਂ ਪ੍ਰਦਾਨ ਕਰਦੇ ਹਨ ਸਗੋਂ ਪਸ਼ੂ ਪੰਛੀਆਂ ਦੇ ਜੀਵਨ ਦਾ ਵੀ ਆਧਾਰ ਹਨ। ਅੰਤ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਰ ਸਾਲ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਅਹਿਦ ਕੀਤਾ।
ਪਿਛਲੀ ਖ਼ਬਰ ਦੀ ਸਹਿਕਾਰੀ ਬਹੁਮੰਤਵੀ ਸਭਾ ਘਨੌਲੀ ਵਿਚ ਬੋਰ ਦਾ ਕੰਮ ਸ਼ੁਰੂ ਅਗਲੀ ਖ਼ਬਰ ਪਿੰਡ ਮਜਾਰਾ ਵਿਖੇ ਤੇਂਦੂਏ ਦੀ ਦਹਿਸ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।